ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ

By  Shanker Badra October 26th 2018 07:43 PM -- Updated: October 26th 2018 07:54 PM

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਸੁੰਦਰ ਦੀਪਮਾਲਾ ਅਤੇ ਜਗਾਏ ਮਿੱਟੀ ਦੇ ਦੀਵੇ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਦੇਖਣਯੋਗ ਸੀ।Amritsar Sri harmandir sahib-beautiful-lighting ਇਥੇ ਨਤਮਸਤਕ ਹੋਣ ਆਈਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਇਸ ਅਲੌਕਿਕ ਦੀਪਮਾਲਾ ਦਾ ਅਨੰਦ ਮਾਣਿਆ ਅਤੇ ਗੁਰੂ ਦਰਬਾਰ ’ਚ ਹਾਜ਼ਰੀਆਂ ਭਰ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।Amritsar Sri harmandir sahib-beautiful-lighting ਦੱਸਣਯੋਗ ਹੈ ਕਿ ਬੀਤੇ ਤਿੰਨ ਦਿਨਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਸ ਪਾਵਨ ਅਸਥਾਨ ਵਿਖੇ ਹਾਜ਼ਰੀਆਂ ਭਰ ਰਹੀਆਂ ਹਨ ਅਤੇ ਚੱਲ ਰਹੇ ਧਾਰਮਿਕ ਦੀਵਾਨਾਂ ਅਤੇ ਵੱਖ-ਵੱਖ ਸਮਾਗਮਾਂ ਵਿਚ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਸਰਵਣ ਕਰਕੇ ਨਿਹਾਲ ਹੋ ਰਹੀਆਂ ਹਨ।Amritsar Sri harmandir sahib-beautiful-lighting ਇਸੇ ਦੌਰਾਨ ਅੱਜ ਰਾਤ ਨੂੰ ਸੁੰਦਰ ਦੀਪਮਾਲਾ ਦੇਖਣ ਲਈ ਸੰਗਤਾਂ ਹੁਮ-ਹੁਮਾ ਕੇ ਪੁੱਜੀਆਂ।ਇਸ ਮੁਬਾਰਕ ਮੌਕੇ ’ਤੇ ਸੰਗਤਾਂ ਵੱਲੋਂ ਮਿੱਟੀ ਦੇ ਦੀਵੇ ਜਗਾ ਕੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।Amritsar Sri harmandir sahib-beautiful-lighting ਦੇਰ ਸ਼ਾਮ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਬਾਬਾ ਰਾਮ ਸਿੰਘ ਸੀਘਣੇਵਾਲੇ, ਪੁਲਿਸ ਕਮਿਸ਼ਨ ਐਸ. ਐਸ. ਸ੍ਰੀਵਾਸਤਵ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਮਿੱਟੀ ਦੇ ਦੀਵੇ ਜਗਾ ਕੇ ਸ਼ਰਧਾ ਪ੍ਰਗਟਾਈ।

-PTCNews

Related Post