ਅਧਿਆਪਕਾਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਘਰ ਬਾਹਰ ਦੇਰ ਰਾਤ ਤੱਕ ਕੀਤਾ ਜਗਰਾਤਾ ,ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਖੂਬ ਲਾਏ ਰਗੜੇ

By  Shanker Badra October 17th 2018 11:31 AM

ਅਧਿਆਪਕਾਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਘਰ ਬਾਹਰ ਦੇਰ ਰਾਤ ਤੱਕ ਕੀਤਾ ਜਗਰਾਤਾ ,ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਖੂਬ ਲਾਏ ਰਗੜੇ:ਅੰਮ੍ਰਿਤਸਰ :ਸਾਂਝਾ ਅਧਿਆਪਕ ਮੋਰਚਾ ਵਲੋਂ ਪੱਕਾ ਕਰਨ ਤੇ ਪੁਰਾਣੀ ਤਨਖਾਹ ਦੀ ਮੰਗ ਨੂੰ ਲੈ ਕੇ ਪੂਰੇ ਸੂਬੇ 'ਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ।ਪਟਿਆਲਾ 'ਚ ਵੀ ਇਨ੍ਹਾਂ ਮੰਗਾਂ ਨੂੰ ਲੈ ਕੇ ਕਈ ਅਧਿਆਪਕ ਧਰਨੇ 'ਤੇ ਬੈਠੇ ਹਨ।ਇਸ ਤਹਿਤ ਸਿੱਖਿਆ ਮੰਤਰੀ ਓ.ਪੀ ਸੋਨੀ ਦੇ ਘਰ ਬਾਹਰ ਅਧਿਆਪਕਾਂ ਨੇ ਬੀਤੀ ਦੇਰ ਰਾਤ ਜਗਰਾਤਾ ਕੀਤਾ ਹੈ।

ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ਉੱਤੇ ਵੱਖ-ਵੱਖ ਜਥੇਬੰਦੀਆਂ ਨੇ ਇਸ ਜਗਰਾਤੇ ਵਿੱਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਖੂਬ ਰਗੜੇ ਲਗਾਏ ਹਨ।

ਅਧਿਆਪਕਾਂ ਨੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਨੂੰ ਅਨਪੜ੍ਹ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਕੀ ਪਤਾ ਹੈ ਕਿ ਅਧਿਆਪਕ ਦਾ ਸਮਾਜ ਨੂੰ ਸੰਵਾਰਨ ਵਿੱਚ ਕੀ ਯੋਗਦਾਨ ਹੁੰਦਾ ਹੈ ?

ਇਸ ਦੌਰਾਨ ਉਨ੍ਹਾਂ 21 ਅਕਤੂਬਰ ਨੂੰ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ।ਇਸ ਦੇ ਨਾਲ ਹੀ ਦੁਸਹਿਰੇ ਤੇ ਅਧਿਆਪਕਾਂ ਵੱਲੋਂ ਕੈਪਟਨ ਅਮਰਿੰਦਰ ਅਤੇ ਓ.ਪੀ ਸੋਨੀ ਦਾ ਪੁਤਲਾ ਸਾੜਨ ਦਾ ਐਲਾਨ ਕੀਤਾ।

-PTCNews

Related Post