Sat, Dec 13, 2025
Whatsapp

Amritsar To Chandigarh Flight: ਚੰਡੀਗੜ੍ਹ ਰਾਹੀ ਜੁੜਿਆ ਅੰਮ੍ਰਿਤਸਰ ਹਵਾਈ ਮਾਰਗ, ਇੰਡੀਗੋ ਏਅਰਲਾਈਨਜ਼ ਨੇ ਸਿੱਧੀ ਉਡਾਣ ਕੀਤੀ ਸ਼ੁਰੂ

ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ।

Reported by:  PTC News Desk  Edited by:  Amritpal Singh -- April 15th 2024 10:54 AM -- Updated: April 15th 2024 11:02 AM
Amritsar To Chandigarh Flight: ਚੰਡੀਗੜ੍ਹ ਰਾਹੀ ਜੁੜਿਆ ਅੰਮ੍ਰਿਤਸਰ ਹਵਾਈ ਮਾਰਗ, ਇੰਡੀਗੋ ਏਅਰਲਾਈਨਜ਼ ਨੇ ਸਿੱਧੀ ਉਡਾਣ ਕੀਤੀ ਸ਼ੁਰੂ

Amritsar To Chandigarh Flight: ਚੰਡੀਗੜ੍ਹ ਰਾਹੀ ਜੁੜਿਆ ਅੰਮ੍ਰਿਤਸਰ ਹਵਾਈ ਮਾਰਗ, ਇੰਡੀਗੋ ਏਅਰਲਾਈਨਜ਼ ਨੇ ਸਿੱਧੀ ਉਡਾਣ ਕੀਤੀ ਸ਼ੁਰੂ

ਇੰਡੀਗੋ ਏਅਰਲਾਈਨਜ਼ ਨੇ ਆਮ ਲੋਕਾਂ ਦੀ ਸਹੂਲਤ ਲਈ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਸਿੱਧੀ ਉਡਾਣ ਸ਼ੁਰੂ ਕਰ ਦਿੱਤੀ ਹੈ। ਇਸ ਨਾਲ ਯਾਤਰੀਆਂ ਨੂੰ ਘੱਟ ਸਮੇਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਸਹੂਲਤ ਮਿਲੇਗੀ।

ਸੜਕ ਅਤੇ ਰੇਲ ਆਵਾਜਾਈ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਚੰਡੀਗੜ੍ਹ ਲਈ ਹਵਾਈ ਸੰਪਰਕ ਵੀ ਜੁੜ ਗਿਆ ਹੈ। ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇੰਡੀਗੋ ਏਅਰਲਾਈਨਜ਼ ਨੇ ਚੰਡੀਗੜ੍ਹ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ।

ਇਹ ਫਲਾਈਟ ਚੰਡੀਗੜ੍ਹ ਤੋਂ ਰਾਤ 11:30 ਵਜੇ ਉਡਾਣ ਭਰੇਗੀ ਅਤੇ 12:15 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇਗੀ। ਇਸ ਤੋਂ ਬਾਅਦ ਇਹ ਫਲਾਈਟ ਅੰਮ੍ਰਿਤਸਰ ਤੋਂ ਸਵੇਰੇ 3:15 'ਤੇ ਉਡਾਣ ਭਰੇਗੀ ਅਤੇ ਸਵੇਰੇ 4 ਵਜੇ ਚੰਡੀਗੜ੍ਹ ਹਵਾਈ ਅੱਡੇ 'ਤੇ ਪਹੁੰਚੇਗੀ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਵਿਦਿਆਰਥੀਆਂ, ਰੋਜ਼ਾਨਾ ਹਾਈ ਕੋਰਟ ਜਾਣ ਵਾਲੇ ਲੋਕਾਂ ਅਤੇ ਹੋਰ ਆਮ ਲੋਕਾਂ ਨੂੰ ਵੀ ਕਾਫੀ ਫਾਇਦਾ ਹੋਵੇਗਾ। ਇਹ ਉਡਾਣ ਸੈਲਾਨੀਆਂ ਲਈ ਬਹੁਤ ਸੁਵਿਧਾਜਨਕ ਹੋਵੇਗੀ।

- PTC NEWS

Top News view more...

Latest News view more...

PTC NETWORK
PTC NETWORK