ਅੰਮਿ੍ਤਸਰ ਵਿੱਚ ਲਾਹੌਰ ਦੀ ਤਰਜ ਤੇ ਫੂਡ ਸਟਰੀਟ ਬਣੇਗੀ-ਕੈਪਟਨ

By  Joshi February 10th 2018 05:28 PM

Amritsar to have Lahore-like Food Street, Captain Amarinder Singh : ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮਿ੍ਤਸਰ ਵਿੱਚ ਲਾਹੌਰ ਦੀ ਤਰਜ ਤੇ ਫੂਡ ਸਟਰੀਟ ਬਣੇਗੀ, ਜਿੱਥੇ ਇੱਥੋਂ ਦੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ |  ਪੰਜਾਬ ਫੂਡ ਫੈਸਟੀਵਲ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਨੇ ਜਿਉਂ ਹੀ ਇਹ ਐਲਾਨ ਕੀਤਾ ਤਾਂ ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਅਗਲੇ 6 ਮਹੀਨਿਆਂ ਵਿੱਚ ਇਹ ਫੂਡ ਸਟਰੀਟ ਸ਼ਹਿਰ ਦੇ ਟਾਊਨ ਹਾਲ ਵਿੱਚ ਬਣਾ ਦਿੱਤੀ ਜਾਵੇਗੀ |

Amritsar to have Lahore-like Food Street, Captain Amarinder Singh : ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਇਸ ਵੇਲੇ ਲੱਖਾਂ ਸੈਲਾਨੀ ਰੋਜ ਆਉਂਦੇ ਹਨ ਅਤੇ ਜੇਕਰ ਉਨ੍ਹਾਂ ਵਾਸਤੇ ਪੰਜਾਬ ਦੇ ਲਜ਼ੀਜ਼ ਖਾਣੇ ਇੱਕ ਹੀ ਥਾਂ ਮਿਲਣ ਲੱਗ ਜਾਣ ਤਾਂ ਇਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵੇਗੀ |

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪ੍ਰਸਿੱਧ ਕਲਾਕਾਰ ਅਤੇ ਨਿਰਮਾਤਾ ਦੀਪਾ ਸ਼ਾਹੀ ਵਲੋਂ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਇਤਿਹਾਸਕ ਕੰਮ ਦਾ ਪੂਰਾ ਸਾਥ ਦੇਵੇਗੀ | ਉਨ੍ਹਾਂ ਕਿਹਾ ਕਿ ਦੀਪਾ ਵਲੋਂ 18ਵੀਂ ਸਦੀ ਦੇ ਇਸ ਕਿਲ੍ਹੇ ਨੂੰ ਸਾਂਭਣ ਅਤੇ ਉਸ ਮੌਕੇ ਦੀ ਵਿਰਾਸਤ ਨੂੰ ਜਨਤਾ ਦੇ ਰੂਬਰੂ ਕਰਨ ਲਈ ਕੀਤਾ ਜਾ ਰਿਹਾ ਕੰਮ ਸਲਾਹਣਯੋਗ ਹੈ, ਅਤੇ ਇਸ ਕੰਮ ਵਿੱਚ ਸਰਕਾਰ ਉਸ ਦੇ ਨਾਲ ਹੈ |

—PTC News

Related Post