ਅੰਮ੍ਰਿਤਸਰ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਮੁਤਾਬਿਕ ਮਿਲੇਗੀ ਸਰਕਾਰੀ ਨੌਕਰੀ :ਸਿੱਧੂ

By  Shanker Badra October 30th 2018 09:39 PM

ਅੰਮ੍ਰਿਤਸਰ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਮੁਤਾਬਿਕ ਮਿਲੇਗੀ ਸਰਕਾਰੀ ਨੌਕਰੀ :ਸਿੱਧੂ:ਅੰਮ੍ਰਿਤਸਰ 'ਚ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਹਾਦਸੇ 'ਚ 58 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਤੇ 69 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦਾ ਦਾਅਵਾ ਕੀਤਾ ਗਿਆ ਹੈ।ਇਸ ਹਾਦਸੇ ਵਿੱਚ ਜ਼ਖਮੀ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਹਨ।ਉਨ੍ਹਾਂ ਦਾ ਭਾਵੇਂ ਇਲਾਜ ਸਰਕਾਰ ਵੱਲੋਂ ਆਪਣੇ ਖਰਚੇ 'ਤੇ ਕਰਵਾਇਆ ਜਾ ਰਿਹਾ ਹੈ ਪਰ ਜ਼ਖਮੀ ਵਿਅਕਤੀਆਂ ਦੀ ਮਾਲੀ ਸਹਾਇਤਾ ਲਈ ਮਦਦ ਵਜੋਂ ਅੱਜ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਕਟ ਹਾਊਸ ਵਿਖੇ 10 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਹਨ।

ਦੱਸਣਯੋਗ ਹੈ ਕਿ ਹੁਣ ਤੱਕ 52 ਜ਼ਖਮੀਆਂ ਨੂੰ ਸਹਾਇਤਾ ਰਾਸ਼ੀ ਵਜੋਂ ਚੈੱਕ ਦੇ ਦਿੱਤੇ ਗਏ ਹਨ।ਇਸ ਦੌਰਾਨ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।ਸਿੱਧੂ ਨੇ ਕਿਹਾ ਕਿ ਜਿਹੜੇ ਵੀ ਜ਼ਖਮੀ ਸਰਕਾਰੀ ਜਾਂ ਗੈਰ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਹਨ, ਸਰਕਾਰ ਉਨ੍ਹਾਂ ਦੇ ਸਾਰੇ ਇਲਾਜ਼ ਦਾ ਖਰਚਾ ਕਰੇਗੀ।ਸਿੱਧੂ ਨੇ ਦੱਸਿਆ ਕਿ ਹੁਣ ਤੱਕ ਰੇਲ ਹਾਦਸੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਵਿਅਕਤੀਆਂ ਨੂੰ 100 ਚੈੱਕ ਵੰਡ ਦਿੱਤੇ ਗਏ ਹਨ ਅਤੇ ਬਾਕੀ ਚੈੱਕ ਆਉਂਦੇ ਹੀ ਕੁੱਝ ਦਿਨਾਂ ਵਿੱਚ ਦੇ ਦਿੱਤੇ ਜਾਣਗੇ।

-PTCNews

Related Post