ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ

By  Shanker Badra October 23rd 2018 11:20 AM -- Updated: October 23rd 2018 11:25 AM

ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ:ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ ‘ਚ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ।ਜਿਨ੍ਹਾਂ ਦੇ ਕਿ ਅੱਜ 10 ਵਜੇ ਭੋਗ ਪਾਏ ਗਏ ਹਨ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਧੋਬੀ ਘਾਟ ਦੇ ਨਜ਼ਦੀਕ ਜੌੜਾ ਫ਼ਾਟਕ 'ਤੇ ਦੁਸਹਿਰੇ ਮੌਕੇ ਵੱਡਾ ਰੇਲ ਹਾਦਸਾ ਵਾਪਰਿਆ ਸੀ।ਇਸ ਹਾਦਸੇ ਕਾਰਨ ਲਗਭਗ 59 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 100 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ ,ਜੋ ਸਥਾਨਕ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ। -PTCNews

Related Post