ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਸਿੱਧੂ ਜੋੜੇ ਖਿਲਾਫ਼ ਚੰਡੀਗੜ੍ਹ 'ਚ ਕੀਤਾ ਰੋਸ ਮੁਜ਼ਾਹਰਾ

By  Shanker Badra February 25th 2019 11:56 AM

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਸਿੱਧੂ ਜੋੜੇ ਖਿਲਾਫ਼ ਚੰਡੀਗੜ੍ਹ 'ਚ ਕੀਤਾ ਰੋਸ ਮੁਜ਼ਾਹਰਾ:ਚੰਡੀਗੜ੍ਹ : ਅੰਮ੍ਰਿਤਸਰ 'ਚ ਦੁਸ਼ਹਿਰੇ ਮੌਕੇ ਹੋਏ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ।ਅੱਜ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਚੰਡੀਗੜ੍ਹ ਵਿੱਚ ਰੋਸ ਮੁਜ਼ਾਹਰਾ ਕੀਤਾ ਹੈ।

amritsar-train-accident-victims-sidhu-couple-against-chandigarh-protest
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਸਿੱਧੂ ਜੋੜੇ ਖਿਲਾਫ਼ ਚੰਡੀਗੜ੍ਹ 'ਚ ਕੀਤਾ ਰੋਸ ਮੁਜ਼ਾਹਰਾ

ਉਨ੍ਹਾਂ ਪੰਜਾਬ ਸਰਕਾਰ ਅਤੇ ਸਿੱਧੂ ਜੋੜੇ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਪੀੜਤ ਪਰਿਵਾਰ ਦੇ ਨਾਲ ਜਾ ਕੇ ਡਟਿਆ ਹੈ।ਓਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ ਸਨ।

amritsar-train-accident-victims-sidhu-couple-against-chandigarh-protest
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਸਿੱਧੂ ਜੋੜੇ ਖਿਲਾਫ਼ ਚੰਡੀਗੜ੍ਹ 'ਚ ਕੀਤਾ ਰੋਸ ਮੁਜ਼ਾਹਰਾ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਨੇ ਝੂਠੀ ਜਾਂਚ ਜ਼ਰੀਏ ਸਿੱਧੂ ਜੋੜੇ ਨੂੰ ਕਲੀਨ ਚਿੱਟ ਦਿੱਤੀ ਹੈ ,ਜਿਸ ਦੇ ਲਈ ਨਵਜੋਤ ਸਿੰਘ ਸਿੱਧੂ ਦੀ ਪਤਨੀ ਜਿੰਮੇਵਾਰ ਹੈ।ਉਨ੍ਹਾਂ ਨੇ ਕਿਹਾ ਕਿ ਸਿੱਧੂ ਜੋੜੇ ਨੇ ਰੇਲ ਹਾਦਸਾ ਪੀੜਤਾਂ ਨਾਲ ਧੋਖਾ ਕੀਤਾ ਹੈ।ਸਿੱਧੂ ਨੇ ਇਸ ਹਾਦਸੇ ਤੋਂ ਬਾਅਦ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਬੱਚਿਆਂ ਨੂੰ ਗੋਦ ਲੈਣ ਦਾ ਵਾਅਦਾ ਕੀਤਾ ਸੀ ਪਰ ਸਿੱਧੂ ਨੇ ਵਾਅਦਾ ਪੂਰਾ ਨਹੀਂ ਕੀਤਾ।

amritsar-train-accident-victims-sidhu-couple-against-chandigarh-protest
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਸਿੱਧੂ ਜੋੜੇ ਖਿਲਾਫ਼ ਚੰਡੀਗੜ੍ਹ 'ਚ ਕੀਤਾ ਰੋਸ ਮੁਜ਼ਾਹਰਾ

ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਹੱਥਾਂ ਵਿੱਚ ਤਖਤੀਆਂ ਫ਼ੜ ਕੇ ਸਿੱਧੂ ਜੋੜੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਅਤੇ ਸਿੱਧੂ ਨੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੂੰ ਲਾਰਾ ਲਾਇਆ ਹੈ।ਇਸ ਹਾਦਸੇ ਦੇ ਦੋਸ਼ੀਆਂ ਨੇ ਕਾਂਗਰਸ ਨੇ ਬਚਾਇਆ ਹੈ।ਉਨ੍ਹਾਂ ਨੇ ਹਾਦਸੇ ਦੇ ਪੀੜਤਾਂ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦਾ ਲਾਰਾ ਲਾਇਆ ਹੈ।

-PTCNews

Related Post