ਸਨੈਚਰ ਦੀ ਲੋਕਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ, ਵੀਡੀਓ ਆਈ ਸਾਹਮਣੇ

By  Riya Bawa October 28th 2022 12:16 PM -- Updated: October 28th 2022 12:22 PM

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਵਾਪਰੀਆਂ ਸਨੈਚਿੰਗ ਦੀਆਂ ਘਟਨਾਵਾਂ ਤੋਂ ਦੁਖੀ ਹੋ ਕੇ ਫੜੇ ਗਏ ਸਨੈਚਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਲੋਕਾਂ ਨੇ ਇੱਕ ਲੁਟੇਰੇ ਨੂੰ ਤਾਂ ਫੜ ਲਿਆ ਪਰ ਦੂਜਾ ਭੱਜ ਗਿਆ। ਪੁਲਿਸ ਨੇ ਲੁਟੇਰੇ ਨੂੰ ਲੋਕਾਂ ਤੋਂ ਛੁਡਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਫੜਨ ਵਾਲੇ ਅਜੈਬੀਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਇਨ੍ਹਾਂ ਮੁਲਜ਼ਮਾਂ ਨੇ 100 ਫੁੱਟ ਰੋਡ ਨੇੜਿਓਂ ਉਸ ਦਾ ਮੋਬਾਈਲ ਫੋਨ ਖੋਹ ਲਿਆ ਸੀ।

VideoViral

ਉਹਨਾਂ ਨੇ ਕਿਹਾ ਕਿ ਉਹ ਉਸਦਾ ਚਿਹਰਾ ਚੰਗੀ ਤਰ੍ਹਾਂ ਜਾਣਦੇ ਹਨ। ਅੱਜ ਵੀ ਮੁਲਜ਼ਮ ਨੇ ਇਲਾਕੇ ਵਿੱਚ 8-9 ਗੇੜੇ ਮਾਰੇ, ਜਿਸ ਨਾਲ  ਉਹ ਸੀ.ਸੀ.ਟੀ.ਵੀ. ਵਿਚ ਦਿਖਿਆ ਜਿਸ ਤੋਂ ਬਾਅਦ ਮੁਲਜ਼ਮਾਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਫਿਰ ਦੂਜੇ ਵਿਅਕਤੀ ਦਾ ਮੋਬਾਈਲ ਖੋਹਦੇ ਹੋਏ ਲੋਕਾਂ ਨੇ ਇੱਕ ਨੂੰ ਫੜ ਲਿਆ। ਕਾਬੂ ਕੀਤੇ ਨੌਜਵਾਨ ਦਾ ਦੂਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ।

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ: ਨਾਜਾਇਜ਼ ਤੌਰ 'ਤੇ ਸ਼ਰਾਬ ਬਾਹਰਲੇ ਸੂਬਿਆਂ 'ਚ ਭੇਜਣ ਵਾਲਾ ਟਰਾਲਾ ਕਾਬੂ

ਸਥਾਨਕ ਲੋਕਾਂ ਨੇ ਦੱਸਿਆ ਕਿ ਮੁਲਜ਼ਮ ਕੁਝ ਦਿਨਾਂ ਤੋਂ ਇੱਥੇ ਬੇਵਜ੍ਹਾ ਘੁੰਮਦਾ ਰਹਿੰਦਾ ਸੀ। ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਲੋਕਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਜ਼ਬਰਦਸਤ ਕੁੱਟਮਾਰ ਕੀਤੀ ਜਿਸ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਫੜੇ ਗਏ ਨੌਜਵਾਨਾਂ ਦੇ ਨਾਲ-ਨਾਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੌਕੇ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੂਜੇ ਮੁਲਜ਼ਮ ਨੂੰ ਵੀ ਫੜ ਲਿਆ ਜਾਵੇਗਾ।

-PTC News

Related Post