ਅੰਮ੍ਰਿਤਸਰ ਦੀ ਮਹਿਲਾ ਨੇ ਕੀਤੀ ਆਤਮਹੱਤਿਆ, ਜਾਣੋ ਕੀ ਹੈ ਪੂਰਾ ਮਾਮਲਾ

By  Riya Bawa October 18th 2021 07:23 PM -- Updated: October 18th 2021 07:24 PM

ਅੰਮ੍ਰਿਤਸਰ- ਅੰਮ੍ਰਿਤਸਰ ਵਿਖੇ ਔਰਤ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਮ੍ਰਿਤਕ ਲੜਕੀ ਦਾ ਨਾਂ ਪਰਮਜੀਤ ਕੌਰ ਹੈ ਤੇ ਉਹ ਫੁੱਲਾਂ ਵਾਲੇ ਚੌਂਕ ਦੀ ਰਹਿਣ ਵਾਲੀ ਸੀ। ਮ੍ਰਿਤਕ ਪਰਮਜੀਤ ਕੌਰ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਸਦੀ ਚਾਰ ਸਾਲ ਪਹਿਲਾਂ ਦਿਲਪ੍ਰੀਤ ਸਿੰਘ ਨਾਂ ਦੇ ਲੜਕੇ ਨਾਲ ਵਿਆਹ ਹੋਇਆ ਸੀ ਤੇ ਉਸ ਦਾ ਦੋ ਸਾਲ ਦਾ ਇੱਕ ਬੇਟਾ ਹੈ। ਉਸਦਾ ਪਤੀ ਕੋਇਲੇ ਦਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਉਸਦਾ ਪਤੀ ਕਈ ਵਾਰ ਸਾਡੀ ਲੜਕੀ ਨਾਲ ਕੁੱਟਮਾਰ ਤੇ ਤੰਗ ਪ੍ਰੇਸ਼ਾਨ ਕਰਦਾ ਸੀ।

ਕੱਲ੍ਹ ਰਾਤ ਸਾਨੂੰ 9 ਵਜੇ ਦੇ ਕਰੀਬ ਇੱਕ ਫੋਨ ਆਇਆ ਤੇ ਪਤਾ ਲੱਗਾ ਕਿ ਸਾਡੀ ਕੁੜੀ ਹਸਪਤਾਲ ਵਿੱਚ ਹੈ ਜਦੋਂ ਅਸੀਂ ਹਸਪਤਾਲ ਪੁੱਜੇ ਤਾਂ ਵੇਖਿਆ ਕਿ ਤੇ ਸਾਡੀ ਲੜਕੀ ਦੀ ਮੌਤ ਹੋ ਚੁੱਕੀ ਸੀ। ਉਸਦੇ ਗਲੇ ਤੇ ਸਰੀਰ ਤੇ ਸੱਟਾਂ ਦੇ ਨਿਸ਼ਾਨ ਸਨ। ਜਦੋ ਅਸੀਂ ਉਸਦੇ ਪਤੀ ਦਿਲਪ੍ਰੀਤ ਨੂੰ ਪੁੱਛਿਆ ਤਾਂ ਉਸਨੇ ਕਿਹਾ ਕਿ ਇਸ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਤੇ ਉਸਦੇ ਪਤੀ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ।

ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੁੱਲਾਂ ਵਾਲੇ ਚੌਂਕ ਦੀ ਰਹਿਣ ਵਾਲੀ ਪਰਮਜੀਤ ਕੌਰ ਨੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਉਸਦੇ ਆਈਲੇਟਸ ਵਿਚੋਂ ਬੈਂਡ ਘੱਟ ਆਉਣ ਕਰਕੇ ਉਸਦਾ ਪਤੀ ਉਸਨੂੰ ਤਾਣੇ ਮਹਨੇ ਮਾਰਦਾ ਸੀ ਜਿਸਦੇ ਚਲਦੇ ਉਸਨੇ ਖ਼ੁਦਕੁਸ਼ੀ ਕਰ ਲਈ। ਅਸੀਂ ਉਸਦੇ ਪਤੀ ਦੇ ਖਿਲਾਫ ਮਾਮਲਾ ਦਰਜ ਕਰ ਉਸਨੂੰ ਗਿਰਫ਼ਤਾਰ ਕਰ ਲਿਆ ਹੈ ਤੇ ਕੱਲ੍ਹ ਉਸਨੂੰ ਅਦਾਲਤ ਵਿਚ ਪੇਸ਼ ਕਰ ਉਸਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਮੈਡੀਕਲ ਰਿਪੋਰਟ ਆਵੇਗੀ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

-PTC News

Related Post