ਕੈਨੇਡਾ 'ਚ ਭਾਰੀ ਗੋਲੀਬਾਰੀ ਕਾਰਨ ਡਰ ਦਾ ਮਾਹੌਲ, ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ

By  Riya Bawa July 26th 2022 09:36 AM -- Updated: July 26th 2022 09:41 AM

Canada Shooting: ਕੈਨੇਡਾ ਦੇ ਪੱਛਮੀ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਗੋਲੀਬਾਰੀ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਕੈਨੇਡੀਅਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ ਘਟਨਾ 'ਚ ਸ਼ਾਮਲ ਇਕ ਸ਼ੱਕੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਕੈਨੇਡੀਅਨ ਸਮੇਂ ਮੁਤਾਬਕ ਸਵੇਰੇ 6.20 ਵਜੇ ਵਾਪਰੀ ਇਸ ਘਟਨਾ ਵਿੱਚ ਲੈਂਗਲੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ।

Canada Shooting

ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਬੁਲਾਰੇ ਅਨੁਸਾਰ ਹਮਲੇ ਵਿੱਚ ਜ਼ਖਮੀਆਂ ਦੀ ਗਿਣਤੀ ਬਾਰੇ ਕੁਝ ਵੀ ਕੁਝ ਸਪਸ਼ਟ ਨਹੀਂ ਹੈ।

ਪੁਲਿਸ ਨੇ ਦੱਸਿਆ ਕਿ ਸ਼ੱਕੀ ਇਕੱਲਾ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਗੋਲੀਬਾਰੀ ਲਈ ਜ਼ਿੰਮੇਵਾਰ ਹੈ। ਸ਼ਹਿਰ ਦੇ ਬਾਹਰੀ ਇਲਾਕੇ ਲੈਂਗਲੇ ਅਤੇ ਲੈਂਗਲੇ ਟਾਊਨਸ਼ਿਪ ਨੂੰ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਲੋਕਾਂ ਨੂੰ 200 ਸਟਰੀਟ ਅਤੇ ਲੈਂਗਲੇ ਬਾਈਪਾਸ ਦੇ ਨੇੜੇ ਦੇ ਖੇਤਰ ਤੋਂ ਬਾਹਰ ਰਹਿਣ ਲਈ ਕਿਹਾ ਗਿਆ ਹੈ।

Shooting

ਕੈਨੇਡੀਅਨ ਸਮੇਂ ਮੁਤਾਬਕ ਸਵੇਰੇ 6.20 ਵਜੇ ਵਾਪਰੀ। ਇਸ ਘਟਨਾ ਵਿੱਚ ਲੈਂਗਲੇ ਸ਼ਹਿਰ ਵਿੱਚ ਕਈ ਥਾਵਾਂ ’ਤੇ ਗੋਲੀਬਾਰੀ ਕਰਨ ਤੋਂ ਬਾਅਦ ਪੁਲੀਸ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ। ਸ਼ੂਟਰ ਨੇ ਫੁੱਟਪਾਥ 'ਤੇ ਸੌਂ ਰਹੇ ਬੇਘਰ ਲੋਕਾਂ ਨੂੰ ਨਿਸ਼ਾਨਾ ਬਣਾਇਆ ਹੈ। ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੇ ਅਪਰਾਧ ਸਥਾਨ ਦੀਆਂ ਸੜਕਾਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਬੁਲਾਰੇ ਅਨੁਸਾਰ ਹਮਲੇ ਵਿੱਚ ਜ਼ਖਮੀਆਂ ਦੀ ਗਿਣਤੀ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

mass shooting

-PTC News

Related Post