ਮਾਮੂਲੀ ਤਕਰਾਰ ਤੋਂ ਬਾਅਦ ਬਜ਼ੁਰਗ ਵਿਅਕਤੀ ਦਾ ਕੀਤਾ ਗਿਆ ਕਤਲ

By  Riya Bawa October 17th 2022 08:05 AM -- Updated: October 17th 2022 08:07 AM

Patiala murder case: ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਜੌੜੀਆਂ ਭੱਟੀ ਵਿੱਚ ਸੋਮਵਾਰ ਨੂੰ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਤਿੰਦਰ ਉਰਫ ਭੋਲਾ ਉਮਰ ਕਰੀਬ 62 ਸਾਲ ਵਜੋਂ ਹੋਈ ਹੈ। ਘਟਨਾ ਐਤਵਾਰ ਰਾਤ 10 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ। पलवल में पति बना दरिंदा, बेरहमी से पीट-पीट कर की पत्नी की हत्या ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਪਰ ਉਦੋਂ ਤੱਕ ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ 'ਚ ਰਾਜਿੰਦਰਾ ਹਸਪਤਾਲ ਪਹੁੰਚਾਇਆ ਜਾ ਚੁੱਕਾ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ, ਫਿਲਹਾਲ ਸਤਿੰਦਰ ਦੀ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਹੈ ਕਿ ਕੁਝ ਲੋਕ ਉਕਤ ਜਗ੍ਹਾ 'ਤੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ 62 ਸਾਲਾ ਸਤਿੰਦਰ ਨੂੰ ਸੁਆ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। (ਗਗਨਦੀਪ ਆਹੂਜਾ ਦੀ ਰਿਪੋਰਟ) -PTC News

Related Post