ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਕੀਤਾ ਸਵਾਗਤ

By  Joshi February 4th 2018 01:31 PM

Anand Marriage Act: ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਕੀਤਾ ਸਵਾਗਤ: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਜ਼ੋਰਦਾਰ ਸਵਾਗਤ ਕੀਤਾ ਹੈ।

Anand Marriage Act: ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਕੀਤਾ ਸਵਾਗਤਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਆਗੂਆਂ ਸ. ਮਨਜੀਤ ਸਿੰਘ ਜੀ.ਕੇ. ਤੇ ਸ. ਮਨਜਿੰਦਰ ਸਿੰਘ ਸਿਰਸਾ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।

Anand Marriage Act: ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਕੀਤਾ ਸਵਾਗਤAnand Marriage Act: ਉਨ੍ਹਾਂ ਕਿਹਾ ਕਿ ਸਿੱਖ ਕੌਮ ਲੰਮੇ ਸਮੇਂ ਤੋਂ ਅਨੰਦ ਮੈਰਿਜ ਐਕਟ ਨੂੰ ਲਾਗੂ ਕਰਵਾਉਣ ਲਈ ਯਤਨਸ਼ੀਲ ਰਹੀ ਹੈ ਅਤੇ ਇਹ ਪ੍ਰਸੰਨਤਾ ਦੀ ਗੱਲ ਹੈ ਕਿ ਹੁਣ ਤਕ ਭਾਰਤ ਦੇ ਕਈ ਸੂਬਿਆਂ ਅੰਦਰ ਇਸਨੂੰ ਮਾਨਤਾ ਮਿਲ ਚੁੱਕੀ ਹੈ।

Anand Marriage Act: ਲੌਂਗੋਵਾਲ ਨੇ ਦਿੱਲੀ ਵਿਚ ਅਨੰਦ ਮੈਰਿਜ ਐਕਟ ਲਾਗੂ ਹੋਣ ਦਾ ਕੀਤਾ ਸਵਾਗਤਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਅਨੰਦ ਮੈਰਿਜ ਐਕਟ ਨੂੰ ਦੇਸ਼ ਦੇ ਬਾਕੀ ਰਾਜਾਂ ਵਿਚ ਵੀ ਲਾਗੂ ਕਰਾਉਣ ਲਈ ਕਦਮ ਚੁੱਕੇ ਜਾਣ ਤਾਂ ਜੋ ਸਿੱਖ ਇਸ ਐਕਟ ਅਧੀਨ ਆਪਣੇ ਅਨੰਦ ਕਾਰਜ ਰਜਿਸਟਰਡ ਕਰਵਾ ਸਕਣ।

—PTC News

Related Post