ਭਾਰਤ ਮਗਰੋਂ ਪਾਕਿਸਤਾਨ 'ਚ ਆਨੰਦ ਮੈਰਿਜ ਐਕਟ ਤਿਆਰ ਕੀਤੇ ਜਾਣ ਲਈ ਚਾਰਾਜੋਈ

By  Joshi February 7th 2018 07:40 PM -- Updated: February 7th 2018 07:46 PM

Anand Marriage Act for Pakistani Sikhs, Ramesh Singh Arora presents resolution: ਪਾਕਿਸਤਾਨੀ ਪੰਜਾਬ ਵਿਧਾਨ ਸਭਾ 'ਚ ਵਿਧਾਇਕ ਰਮੇਸ਼ ਸਿੰਘ ਅਰੋੜਾ ਨੇ ਪੇਸ਼ ਕੀਤਾ ਮਤਾ

ਐਕਟ ਬਣਵਾਉਣ ਵਿਚ ਹਰ ਤਰਾਂ ਦਾ ਸਹਿਯੋਗ ਦਿਆਂਗੇ : ਸਿਰਸਾ

ਨਵੀਂ ਦਿੱਲੀ, 7 ਫਰਵਰੀ : ਭਾਰਤੀ ਸੰਸਦ ਵੱਲੋਂ ਆਨੰਦ ਮੈਰਿਜ ਐਕਟ 2012 ਪਾਸ ਕੀਤੇ ਜਾਣ ਤੇ ਇਸ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ 14 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ ਲਾਗੂ ਕੀਤੇ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਵਿਚ ਵੀ ਭਾਰਤੀ ਐਕਟ ਦੀ ਤਰਜ਼ 'ਤੇ ਆਨੰਦ ਮੈਰਿਜ ਐਕਟ ਬਣਾਉਣ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ ਤਾਂ ਕਿ ਪਾਕਿਸਤਾਨ ਵਿਚ ਰਹਿੰਦੇ ਸਿੱਖ ਵੀ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣ।

ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪਾਕਿਤਸਾਨੀ ਪੰਜਾਬ ਵਿਧਾਨ ਸਭਾ ਦੇ ਮੈਂਬਰ ਸ੍ਰੀ ਰਮੇਸ਼ ਸਿੰਘ ਅਰੋੜਾ ਨੇ ਇਸ ਸਬੰਧੀ ਸੂਬਾਈ ਵਿਧਾਨ ਸਭਾ ਵਿਚ ਇਕ ਬਿੱਲ ਪੇਸ ਕੀਤਾ ਹੈ। ਉਹਨਾਂ ਹੋਰ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਨੇ ਉਕਤ ਬਿੱਲ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ ਤਾਂ ਕਿ ਬਿੱਲ ਦਾ ਖਰੜਾ ਤਿਆਰ ਕੀਤਾ ਜਾ ਸਕੇ।

Anand Marriage Act for Pakistani Sikhs, Ramesh Singh Arora presents resolutionAnand Marriage Act for Pakistani Sikhs, Ramesh Singh Arora presents resolution: ਸ੍ਰੀ ਸਿਰਸਾ ਨੇ ਦੱਸਿਆ ਕਿ ਟੈਲੀਫੋਨ 'ਤੇ ਹੋਈ ਗੱਲਬਾਤ ਦੌਰਾਨ ਸ੍ਰੀ ਰਮੇਸ਼ ਸਿੰਘ ਅਰੋੜਾ ਨੇ ਉਹਨਾਂ ਨੂੰ ਇਹ ਬਿੱਲ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ 14 ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਲਾਗੂ ਕਰਵਾਉਣ ਦੀ ਵਧਾਈ ਦਿੱਤੀ। ਉਹਨਾਂ ਨੇ ਇਸ ਸਾਬਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸਹਿਯੋਗ ਵੀ ਮੰਗਿਆ ਹੈ ਤੇ ਭਾਰਤ ਵਿਚ ਪਾਸ ਕੀਤੇ ਬਿੱਲ ਦੀ ਕਾਪੀ ਵੀ ਮੰਗੀ ਹੈ।

ਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਉਹਨਾਂ ਨੇ ਸ੍ਰੀ ਅਰੋੜਾ ਨੂੰ ਭਰੋਸਾ ਦੁਆਇਆ ਹੈ ਕਿ ਉਹਨਾਂ ਨੂੰ ਭਾਰਤ ਵਿਚ ਸਿੱਖਾਂ ਦੀਆਂ ਇਹਨਾਂ ਚੁਣੀਆਂ ਹੋਈਆਂ ਦੋਵਾਂ ਸੰਸਥਾਵਾਂ ਤੋਂ ਸਹਿਯੋਗ ਤਾਂ ਮਿਲੇਗਾ ਹੀ ਬਲਕਿ ਉਹਨਾਂ ਨੇ ਇਹ ਵੀ ਭਰੋਸਾ ਦੁਆਇਆ ਹੈ ਕਿ ਜੇਕਰ ਰਹਿਤ ਮਰਿਆਦਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੋਈ ਸਪਸ਼ਟੀਕਰਨ ਲੋੜੀਂਦਾ ਹੋਇਆ ਤਾਂ ਉਹ ਵਿਅਕਤੀਗਤ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕਰਨਗੇ ਕਿ ਉਹ ਇਸ ਸਾਬਤ ਮਾਰਗ ਦਰਸ਼ਨ ਕਰਨ ਤਾਂ ਕਿ ਇਹ ਐਕਟ ਸਿੱਖੀ ਰਹਿਤ ਮਰਿਆਦਾ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਵਿਚ ਤਿਆਰ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਜਦੋਂ ਐਕਟ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿਆਰ ਕੀਤਾ ਗਿਆ ਤਾਂ ਫਿਰ ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਵਾਸਤੇ ਇਸਦੀ ਪਾਲਣਾ ਕਰਨ ਤੇ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਐਕਟ ਤਹਿਤ ਕਰਵਾਉਣਾ ਸੁਖਾਲਾ ਹੋ ਜਾਵੇਗਾ।

Anand Marriage Act for Pakistani Sikhs, Ramesh Singh Arora presents resolutionਸ੍ਰੀ ਸਿਰਸਾ ਨੇ ਹੋਰ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਆਨੰਦ ਮੈਰਿਜ ਐਕਟ ਦੁਨੀਆਂ ਦੇ ਸਾਰੇ ਪ੍ਰਮੁੱਖ ਦੇਸ਼ਾਂ ਵਿਚ ਤਿਆਰ ਕਰਨਾ ਪਵੇਗਾ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਬਖਸ਼ਿਸ਼ ਸਦਕਾ ਸਿੱਖ ਹੁਣ ਦੁਨੀਆਂ ਦੇ ਹਰ ਹਿੱਸੇ ਵਿਚ ਰਹਿ ਰਹੇ ਹਨ। ਉਹਨਾਂ ਕਿਹਾ ਕਿ ਕਈ ਮੁਲਕਾਂ ਵਿਚ ਤਾਂ ਸਿੱਖਾਂ ਦੀ ਗਿਣਤੀ ਲੱਖਾਂ ਵਿਚ ਹੈ ਤੇ ਇਸ ਲਈ ਇਹਨਾ ਮੁਲਕਾਂ ਵਿਚ ਇਹ ਐਕਟ ਬਣਾਏ ਜਾਣ ਨਾਲ ਸਿੱਖ ਜੋੜਿਆਂ ਨੂੰ ਉਕਤ ਐਕਟ ਤਹਿਤ ਵਿਆਹਾਂ ਦਾ ਰਜਿਸਟਰੇਸ਼ਨ ਕਰਵਾਉਣ ਦੀ ਸਹੂਲਤ ਮਿਲ ਜਾਵੇਗੀ।

Anand Marriage Act for Pakistani Sikhs, Ramesh Singh Arora presents resolutionਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਵੱਖ ਵੱਖ ਮੁਲਕਾਂ ਦੇ ਕਾਨੂੰਨ ਘਾੜਿਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪੋ ਆਪਣੇ ਮੁਲਕਾਂ ਵਿਚ ਆਨੰਦ ਮੈਰਿਜ ਐਕਟ ਦੀ ਸਿਰਜਣਾ ਲਈ ਕੰਮ ਕਰਨ ਤੇ ਉਹਨਾਂ ਨੇ ਅਜਿਹਾ ਐਕਟ ਤਿਆਰ ਕਰਨ ਵਾਸਤੇ ਹਰ ਸੰਭਵ ਭਰੋਸਾ ਦੁਆਇਆ ਤੇ ਕਿਹਾ ਕਿ ਇਸ ਨਾਲ ਵੱਖ ਵੱਖ ਮੁਲਕਾਂ ਵਿਚ ਵਸੇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ।

—PTC News

 

Related Post