ਹਿਮਾਚਲ  ਪ੍ਰਦੇਸ਼  ਅਤੇ ਉੜੀਸਾ  ਵਿਚ ਵੀ  ਆਨੰਦ ਮੈਰਿਜ  ਐਕਟ ਹੋਇਆ  ਲਾਗੂ

By  Joshi September 19th 2017 06:26 PM -- Updated: September 20th 2017 10:57 AM

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਤੇ ਉੜੀਸਾ ਦੇਸ਼ ਦੇ ਕ੍ਰਮਵਾਰ ਪੰਜਵੇਂ ਤੇ ਛੇਵੇਂ ਰਾਜ ਬਣ ਗਏ ਹਨ ਜਿਥੇ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ। anand marriage act implemented

ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।

anand marriage act implemented in himachal pradesh, orissaਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰ ਸਿਰਸਾ ਨੇ ਦੱਸਿਆ ਕਿ ਉਹਨਾਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਤੇ ਉੜੀਸਾ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਉਹਨਾਂ ਦੇ ਰਾਜਾਂ ਵਿਚ ਆਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ।

ਉਹਨਾਂ ਕਿਹਾ ਕਿ ਉਹ ਇਹ ਐਕਟ ਦੇਸ਼ ਦੇ ਸਾਰੇਰਾਜਾਂ ਵਿਚ ਲਾਗੂ ਕਰਵਾਉਣ ਲਈ ਯਤਨਸ਼ੀਲ ਹਨ।

ਉਹਨਾਂ ਕਿਹਾ ਕਿ ਉਹ ਇਹਨਾਂ ਰਾਜਾਂ ਦੀਆਂ ਸਰਕਾਰਾਂ ਦੇ ਸੰਪਰਕ ਵਿਚ ਸਨ ਤੇ ਹੁਣ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਇਹਨਾਂ ਰਾਜਾਂ ਵਿਚ ਐਕਟ ਲਾਗੂ ਹੋ ਗਿਆ ਹੈ। anand marriage act implemented

ਇਸ ਤੋਂ ਪਹਿਲਾਂ ਇਹ ਐਕਟ ਪੰਜਾਬ , ਹਰਿਆਣਾ, ਝਾਰਖੰਡ ਤੇ ਮੇਘਾਲਿਆ ਵਿਚ ਲਾਗੂ ਹੋ ਚੁੱਕ ਹੈ ਜਦਕਿ ਦਿੱਲੀ, ਬਿਹਾਰ, ਯੂ. ਪੀ. ਉੱਤਰਾਖੰਡ ਤੇ ਆਸਾਮ ਵਿਚ ਇਸਨੂੰ ਲਾਗੂ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ।

anand marriage act implemented in himachal pradesh, orissaਉਹਨਾਂ ਕਿਹਾ ਕਿ ਇਹਨਾਂ ਰਾਜਾਂ ਵਿਚ ਇਹ ਐਕਟ ਲਾਗੂ ਹੋਣ ਸਦਕਾ ਹੁਣ ਇਹਨਾਂ ਰਾਜਾਂ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਮੈਂਬਰ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣਗੇ anand marriage act implemented

ਉਹਨਾਂ ਕਿਹਾ ਕਿ ਇਹ ਐਕਟ ਉਹਨਾਂ ਸਿੱਖਾਂ ਲਈ ਜ਼ਿਆਦਾਲਾਹੇਵੰਦ ਸਾਬਤ ੋਵੇਗਾ ਜੋ ਵਿਦੇਸ਼ ਜਾਂਦੇ ਹਨ ਕਿਉਂਕਿ ਇਹਨਾਂ ਨੂੰ ਇਸ ਐਕਟ ਤਹਿਤ ਵਿਆਹ ਰਜਿਸਟਰਡ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਸ੍ਰ ਸਿਰਸਾ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਇੱਛਾ ਸੀ ਕਿ ਐਕਟ ਜਲਦੀ ਤੋਂ ਜਲਦੀ ਭਾਰਤ ਦੇ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇ ਅਤੇ ਉਹਨਾਂ ਦੀ ਇੱਛਾ ਹੁਣ ਪੂਰੀ ਮੁਹਿੰਮ ਵਿਚ ਬਦਲ ਗਈ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਇਹ ਐਕਟ ਜਲਦ ਹੀ  ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇਗਾ।

—PTC News

Related Post