ਆਂਧਰਾ ਪ੍ਰਦੇਸ਼ 'ਚ ਤੇਲਗੂ ਦੇਸ਼ਮ ਪਾਰਟੀ ਦੇ ਆਗੂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

By  Shanker Badra October 3rd 2018 11:57 AM

ਆਂਧਰਾ ਪ੍ਰਦੇਸ਼ 'ਚ ਤੇਲਗੂ ਦੇਸ਼ਮ ਪਾਰਟੀ ਦੇ ਆਗੂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ:ਆਂਧਰਾ ਪ੍ਰਦੇਸ਼ 'ਚ ਤੇਲਗੂ ਦੇਸ਼ਮ ਪਾਰਟੀ ਦੇ ਵਿਧਾਨ ਪ੍ਰੀਸ਼ਦ ਮੈਂਬਰ (ਐੱਮ.ਐੱਲ.ਸੀ.) ਅਤੇ ਗੀਤਮ ਯੂਨੀਵਰਸਿਟੀ ਦੇ ਨਿਰਦੇਸ਼ਕ ਐੱਮ.ਵੀ.ਵੀ.ਸੀ. ਮੂਰਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਐੱਮ.ਵੀ.ਵੀ.ਸੀ. ਮੂਰਤੀ ਇਨ੍ਹਾਂ ਦਿਨਾਂ ਵਿੱਚ ਅਮਰੀਕਾ ਵਿੱਚ ਗਏ ਹੋਏ ਸਨ। ਇਸ ਦੌਰਾਨ ਬੀਤੇ ਰਾਤ ਅਮਰੀਕਾ ਦੇ ਸੂਬੇ ਅਲਾਸਕਾ 'ਚ ਇਹ ਹਾਦਸਾ ਵਾਪਰਿਆ ਹੈ।ਜਿਸ ਦੌਰਾਨ ਇੱਕ ਕਾਰ ਹਾਦਸੇ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਕੁੱਲ ਪੰਜ ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਐੱਮ.ਵੀ.ਵੀ.ਸੀ. ਮੂਰਤੀ ਸਮੇਤ ਚਾਰ ਦੀ ਮੌਤ ਹੋ ਗਈ ਹੈ।ਇਸ ਤੋਂ ਇਲਾਵਾ ਪੰਜਵਾਂ ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। -PTCNews

Related Post