ਆਂਧਰਾ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

By  Jashan A December 2nd 2018 02:18 PM

ਆਂਧਰਾ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ,ਤਿਰੂਪਤੀ: ਆਏ ਦਿਨ ਕੋਈ ਨਾ ਕੋਈ ਸੜਕ ਹਾਦਸਾ ਵਾਪਰ ਹੀ ਜਾਂਦਾ ਹੈ ਅਤੇ ੳਦੋ ਬਹੁਤ ਦੁੱਖ ਹੁੰਦਾ ਹੈ, ਜਦੋਂ ਇੱਕ ਹੀ ਪਰਿਵਾਰ ਦੇ ਪੰਜ ਜੀਅ ਮੌਂਤ ਦੇ ਮੂੰਹ ਚੜ੍ਹ ਜਾਦੇ ਹਨ। ਇਸੇ ਤਰ੍ਹਾਂ ਦੀ ਇੱਕ ਘਟਨਾ ਆਂਧਰਾ ਪ੍ਰਦੇਸ਼ ਦੇ ਸ਼ਹਿਰ ਤਿਰੂਪਤੀ ਤੋਂ ਸਾਹਮਣੇ ਆਈ ਹੈ।

road accident ਆਂਧਰਾ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਜਿਥੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਇਹ ਹਾਦਸਾ ਸਵੇਰੇ ਕਾਰ ਅਤੇ ਲਾਰੀ ‘ਚ ਭਿਆਨਕ ਟੱਕਰ ਦੌਰਾਨ ਵਾਪਰਿਆ। ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਦੀ ਭੀੜ ਘਟਨਾ ਵਾਲੀ ਜਗ੍ਹਾ 'ਤੇ ਜਮ੍ਹਾ ਹੋ ਗਈ।

road accident ਆਂਧਰਾ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਤੇ ਲਾਸ਼ਾਂ ਨੂੰ ਕਬਜੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

accident ਆਂਧਰਾ ਪ੍ਰਦੇਸ਼ 'ਚ ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ

ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸੜਕ ਹਾਦਸੇ ‘ਚ ਮਾਰੇ ਗਏ ਇਕੋ ਪਰਿਵਾਰ ਦੇ 5 ਮੈਂਬਰਾਂ ‘ਚ ਇਕ ਸਾਲ ਦੇ ਬੱਚਾ ਵੀ ਸ਼ਾਮਲ ਹੈ। ਉਥੇ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਨਜਿੱਠਿਆ ਜਾਵੇਗਾ।

—PTC News

Related Post