ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ

By  Shanker Badra May 28th 2018 09:21 AM

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ:ਪੰਜਾਬ ਭਰ 'ਚੋਂ ਆਂਗਣਵਾੜੀ ਮੁਲਾਜ਼ਮਾਂ ਨੇ ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਤੋਂ ਪੈਦਲ ਰੋਸ ਮਾਰਚ ਸ਼ੁਰੂ ਕੀਤਾ ਹੈ।Anganwadi Employees Union raised slogans against Punjab governmentਇਸ ਮੌਕੇ ਆਂਗਣਵਾੜੀ ਮੁਲਾਜ਼ਮਾਂ ਦੀ ਆਗੂ ਊਸ਼ਾ ਰਾਣੀ,ਹਰਜੀਤ ਪੰਜੋਲਾ ਨੇ ਕਿਹਾ ਹੈ ਕਿ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ।Anganwadi Employees Union raised slogans against Punjab governmentਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸਰਕਾਰ ਨੇ ਹਮੇਸ਼ਾ ਹੀ ਲਾਰਿਆਂ ਦੇ ਵਿੱਚ ਰੱਖਿਆ ਹੈ।ਆਗੂਆਂ ਦਾ ਕਹਿਣਾ ਹੈ ਕਿ ਆਂਗਣਵਾੜੀ ਮੁਲਾਜ਼ਮਾਂ ਵਲੋਂ 30 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। -PTCNews

Related Post