ਆਂਗਨਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਖ਼ੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

By  Shanker Badra June 14th 2019 02:27 PM

ਆਂਗਨਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਖ਼ੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ:ਤਲਵੰਡੀ ਸਾਬੋਂ : ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਲਵੰਡੀ ਸਾਬੋਂ ਵਿਖੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਹੈ।ਇਹ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਮਾਜਿਕ ਸੁੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਰੁਨਾ ਚੌਧਰੀ ਦੇ ਨਾਂ ਲਿਖਿਆ ਗਿਆ।ਇਹਨਾਂ ਮੰਗਾਂ ਸਬੰਧੀ ਲਿਖੇ ਗਏ ਮੰਗ ਪੱਤਰ ਨੂੰ ਡਾਕ ਰਾਹੀਂ ਪੰਜਾਬ ਸਰਕਾਰ ਕੋਲ ਭੇਜਿਆ ਜਾਵੇਗਾ।

Anganwadi Workers blood With Write Punjab government Request letter ਆਂਗਨਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਖ਼ੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ 1 ਅਕਤੂਬਰ 2018 ਤੋਂ ਵਰਕਰਾਂ ਦੇ ਮਾਣਭੱਤੇ ਵਿਚ 1500 ਰੁਪਏ ਮਹੀਨਾ ਅਤੇ ਹੈਲਪਰਾਂ ਦੇ ਮਾਣ ਭੱਤੇ ਵਿਚ 750 ਰੁਪਏ ਮਹੀਨਾ ਵਾਧਾ ਕੀਤਾ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣਾ ਬਣਦਾ 40 ਫ਼ੀਸਦੀ ਹਿੱਸਾ ਨਹੀਂ ਪਾਇਆ ਜਾ ਰਿਹਾ ,ਜੋ ਕਿ ਇੱਕ ਸਾਲ ਤੋਂ ਮੰਗ ਲਟਕਦੀ ਆ ਰਹੀ ਹੈ।

Anganwadi Workers blood With Write Punjab government Request letter ਆਂਗਨਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਖ਼ੂਨ ਨਾਲ ਲਿਖ ਕੇ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਪ੍ਰਵਾਨਗੀ , ਅਟਾਰੀ ਸਰਹੱਦ ਤੋਂ ਭੇਜਿਆ ਵਾਪਸ

ਉਹਨਾਂ ਦੱਸਿਆ ਕਿ ਜਦੋਂ ਦੀ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ ਤਾਂ ਉਹਨਾਂ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤਾ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੁਰਾਣੀਆਂ ਮੰਗਾਂ ਵੀ ਇਸੇ ਤਰ੍ਹਾਂ ਲਟਕ ਰਹੀਆਂ ਹਨ।ਇਸ ਦੌਰਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

-PTCNews

Related Post