ਵਿਧਾਨ ਸਭਾ 'ਚ ਵਿਰੋਧੀ ਧਿਰ 'ਤੇ ਭੜਕੇ ਮਾਨ, ਸਪੀਕਰ ਨੇ ਵੀ ਸਦਨ 'ਚੋਂ ਬਾਹਰ ਕੱਢਣ ਦੇ ਜਾਰੀ ਕੀਤੇ ਹੁਕਮ

By  Jasmeet Singh September 27th 2022 02:13 PM

ਚੰਡੀਗੜ੍ਹ, 27 ਸਤੰਬਰ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਕੱਢਣ ਦੇ ਹੁਕਮ ਦਿੱਤੇ ਹਨ। ਦਰਅਸਲ ਮੁੱਖ ਮੰਤਰੀ ਵੱਲੋਂ ਲਿਆਂਦੇ ਜਾ ਰਹੇ ਭਰੋਸੇ ਦੇ ਮਤੇ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਜ਼ਬਰਦਸਤ ਹੰਗਾਮਾ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਭਰੋਸੇ ਦਾ ਮਤਾ ਲਿਆਉਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਤੋਂ ਬਾਅਦ ਨਾਰਾਜ਼ ਕਾਂਗਰਸੀ ਵਿਧਾਇਕਾਂ ਨੇ ਸਪੀਕਰ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਜਿਸ ਮਗਰੋਂ ਸਪੀਕਰ ਨੇ ਮਾਰਸ਼ਲਾਂ ਨੂੰ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢਣ ਦੇ ਹੁਕਮ ਦੇ ਦਿੱਤੇ। ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਤੇ ਵਿਧਾਨ ਸਭਾ ਦੀ ਕਾਰਵਾਈ 10 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਪਹਿਲੇ ਦਿਨ ਦੀ ਕਾਰਵਾਈ ਹੰਗਾਮਾ ਭਰਪੂਰ ਰਹੀ। ਕਾਂਗਰਸ ਨੇ ਸਦਨ ਵਿੱਚ ਪੰਜਾਬ ਸਰਕਾਰ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਕਾਂਗਰਸੀ ਵਿਧਾਇਕਾਂ ਨਾਲ ਆਹਮੋ-ਸਾਹਮਣੇ ਹੋ ਗਏ। ਕਾਂਗਰਸ ਦੇ ਵਿਰੋਧ ਤੋਂ ਨਾਰਾਜ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਪੀਕਰ ਦੀ ਇਜਾਜ਼ਤ ਨਾਲ ਕੋਈ ਵੀ ਮਤਾ ਅਤੇ ਕੋਈ ਬਿੱਲ ਸਦਨ 'ਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕਾਂਗਰਸ ਕੋਈ ਵੀ ਮਤਾ ਪਾਸ ਜਾਂ ਬਹਿਸ ਨਹੀਂ ਹੋਣ ਦਿੰਦੀ ਜਦੋਂ ਕਿ ਕਾਂਗਰਸੀ ਵਿਧਾਇਕ ਬਾਹਰ ਜਾ ਕੇ ਮੀਡੀਆ ਸਾਹਮਣੇ ਕਹਿਣਗੇ ਕਿ ਸੈਸ਼ਨ ਵਧਾਇਆ ਜਾਵੇ, ਅਸੀਂ ਸੈਸ਼ਨ ਨੂੰ ਲੰਮਾ ਕਰਨਾ ਚਾਹੁੰਦੇ ਹਾਂ। ਮੁੱਖ ਮੰਤਰੀ ਨੇ ਕਾਂਗਰਸੀਆਂ ਤੋਂ ਪੁੱਛਿਆ ਕਿ ਜੇਕਰ ਭਾਜਪਾ ਦਾ ਆਪਰੇਸ਼ਨ ਲੋਟਸ ਫੇਲ ਹੋ ਜਾਂਦਾ ਹੈ ਤਾਂ ਕਾਂਗਰਸ ਨੂੰ ਕੀ ਨੁਕਸਾਨ ਹੋਵੇਗਾ? ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਘਰਦਿਆਂ ਕਿਹਾ ਕਿ ਇੰਝ ਲੱਗਦਾ ਕਿ ਉਹ ਆਪਰੇਸ਼ਨ ਲੋਟਸ ਦੀ ਅਸਫਲਤਾ ਤੋਂ ਦੁਖੀ ਹਨ। ਇਹ ਵੀ ਪੜ੍ਹੋ: 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ ਇਸ ਦੌਰਾਨ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣਾ ਘਰ ਸੰਭਾਲਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਹੱਕਾਂ ਦੀ ਗੱਲ ਕਰ ਰਹੀ ਹੈ, ਜਦਕਿ ਮਹਾਰਾਸ਼ਟਰ, ਰਾਜਸਥਾਨ ਅਤੇ ਗੋਆ 'ਚ ਕਾਂਗਰਸ ਤੋਂ ਉਨ੍ਹਾਂ ਦੇ ਹੱਕ ਨਹੀਂ ਲਏ ਗਏ। -PTC News

Related Post