ਜਲੰਧਰ ਜ਼ਿਲ੍ਹੇ 'ਚ ਇੱਕ ਹੋਰ ਕੇਸ ਆਇਆ ਪਾਜ਼ਿਟਿਵ, ਸੂਬੇ 'ਚ ਗਿਣਤੀ ਹੋਈ 37

By  Jashan A March 27th 2020 01:27 PM

ਜਲੰਧਰ: ਪੰਜਾਬ 'ਚ ਲਗਾਤਾਰ ਕੋਰੋਨਾ ਟੈਸਟ ਪਾਜ਼ਿਟਿਵ ਆ ਰਹੇ ਹਨ। ਜਲੰਧਰ ਜ਼ਿਲੇ 'ਚ ਹੁਣ ਤੱਕ 4 ਲੋਕਾਂ ਨੂੰ ਆਪਣੇ ਚਪੇਟ 'ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ਿਟਿਵ ਕੇਸ ਮਿਲਿਆ ਹੈ।

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ 'ਚ ਦਾਖਲ ਪਿੰਡ ਵਿਰਕ ਨਿਵਾਸੀ 27 ਸਾਲਾ ਨੌਜਵਾਨ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ਿਟਿਵ ਆਇਆ ਹੈ।

ਹੋਰ ਪੜ੍ਹੋ: ਕੋਰੋਨਾ ਵਾਇਰਸ ਦੇ ਡਰੋਂ ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਇਕ ਹਫ਼ਤੇ ਤੋਂ ਸੀ ਖਾਂਸੀ-ਜ਼ੁਕਾਮ

ਦੱਸਣਯੋਗ ਹੈ ਕਿ ਉਕਤ ਨੌਜਵਾਨ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਮ੍ਰਿਤਕ 70 ਸਾਲਾ ਬਲਦੇਵ ਸਿੰਘ ਦੇ ਸੰਪਰਕ 'ਚ ਆਇਆ ਸੀ।

ਇਸ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ 3 ਮਾਮਲੇ ਸਾਹਮਣੇ ਆ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਕ ਕਰੋਨਾ ਮ੍ਰਿਤਕ ਬਲਦੇਵ ਸਿੰਘ ਦੇ ਸਾਥੀ ਹਰਭਜਨ ਸਿੰਘ ਦਾ ਕਰੋਨਾ ਟੈਸਟ ਪਾਜ਼ਿਟਿਵ ਆਉਣ ਤੋਂ ਬਾਆਦ ਹਰਭਜਨ ਦੇ ਪੁੱਤਰ ਗੁਰਪ੍ਰੀਤ ਦਾ ਕਰੋਨਾ ਟੈਸਟ ਪਾਜ਼ਿਟਿਵ ਆਇਆ ਸੀ ਤੇ ਹੁਣ ਉਸ ਤੋਂ ਬਾਆਦ ਹਰਭਜਨ ਦੀ ਪਤਨੀ,ਹਰਭਜਨ ਦੀ ਨੂੰਹ ਅਤੇ ਹਰਭਜਨ ਦੇ ਗੁਆਂਢੀ ਦਾ ਕਰੋਨਾ ਟੈਸਟ ਪਾਜ਼ਿਟਿਵ ਪਾਇਆ ਗਿਆ ਹੈ।

-PTC News

Related Post