3 ਮਹੀਨੇ ਪਹਿਲਾਂ ਚਾਵਾਂ ਨਾਲ ਵਿਆਹੀ ਧੀ ਨੇ ਆਖਰੀ ਮੈਸੇਜ ਕਰਕੇ ਮਾਪਿਆਂ ਨੂੰ ਕਹੀ ਹਿਰਦਾ ਵਲੂੰਧਰਨ ਵਾਲੀ ਗੱਲ

By  Jagroop Kaur June 17th 2021 04:59 PM

ਮਾਪੇ ਆਪਣੀਆਂ ਧੀਆਂ ਨੂੰ ਵਿਆਹੁੰਦੇ ਹਨ ਤਾਂ ਸੋਚਦੇ ਹਨ ਕਿ ਉਹਨਾਂ ਦੀ ਧੀ ਆਪਣੇ ਘਰ ਜਾ ਕੇ ਰਾਜ ਕਰੇਗੀ ਜ਼ਿੰਦਗੀ ਸੁੱਖਾਲੀ ਹੋਵੇਗੀ , ਪਰ ਸ਼ਾਇਦ ਬਠਿੰਡਾ ਦੇ ਰਹਿਣ ਵਾਲੇ ਰਿਵਰ ਦੀ ਧੀ ਇੰਨੀ ਖੁਸ਼ਕਿਸ੍ਮਤ ਨਹੀਂ ਸੀ ਜਿਸ ਨੂੰ ਮਾਪਿਆਂ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਖਿੜਕੀਆਂ ਵਾਲਾ 'ਚ ਵਿਆਹੀ ਸੀ। ਪਰ ਧੀ ਮਾਪਿਆਂ ਨੇ ਸਹੁਰਾ ਪਰਿਵਾਰ 'ਤੇ ਦੋਸ਼ ਲਾਉਂਦਿਆਂ ਗਿੱਦੜਬਾਹਾ ਦੇ ਕਚਹਿਰੀ ਚੌਂਕ 'ਚ ਧਰਨਾ ਲਾਇਆ ਅਤੇ ਸਹੁਰਾ ਪਰਿਵਾਰ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਚਾਰ ਸੈਕਿੰਡ ਦਾ ਇਹ ਵਾਇਸ ਮੈਸੇਜ ਇਕ ਧੀ ਦਾ ਦਰਦ ਬਿਆਨ ਕਰਦਾ ਜਿਸ ਵਿਚ ਉਹ ਕਹਿ ਰਹੀ ਕਿ ਉਸ ਨੂੰ ਸਲਫਾਸ ਦੇ ਦਿੱਤਾ ਗਿਆ। 

Read more : ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਦੀ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਪਰਿਵਾਰ ਸੁਪਰੀਮ ਕੋਰਟ...

ਦਰਅਸਲ ਮੁਕਤਸਰ ਦੇ ਨੇੜਲੇ ਪਿੰਡ ਖਿੜਕੀਆਂ ਵਾਲਾ ਵਿੱਚ ਕਰੀਬ ਤਿੰਨ ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਸਹੁਰੇ ਘਰ ਹੋਈ ਮੌਤ ਤੋਂ ਬਾਅਦ ਕੁੜੀ ਦੇ ਪਰਿਵਾਰ ਵੱਲੋਂ ਸਹੁਰਾ ਪਰਿਵਾਰ 'ਤੇ ਕੁੜੀ ਨੂੰ ਸਲਫਾਸ ਦੇ ਕੇ ਮਾਰਨ ਦੇ ਦੋਸ਼ ਲਗਾਏ ਗਏ ਹਨ। ਇਨ੍ਹਾਂ ਦੋਸ਼ਾਂ ਤਹਿਤ ਨਾਮਜ਼ਦ ਮੈਂਬਰਾਂ ਦੀ ਗ੍ਰਿਫ਼ਤਾਰੀ ਨਾ ਹੋਣ ਅਤੇ ਕੁੜੀ ਦੇ ਪੋਸਟਮਾਰਟ 'ਚ ਦੇਰੀ ਨੂੰ ਲੈ ਕੇ ਕੁੜੀ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਗਿੱਦੜਬਾਹਾ ਦੇ ਕਚਿਹਰੀ ਚੌਂਕ 'ਚ ਧਰਨਾ ਲਗਾਇਆ। ਇਸ ਤੋਂ ਪਹਿਲਾਂ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਕੁੜੀ ਵਾਲਿਆਂ ਨੇ ਪੁਲਸ ਪ੍ਰਸ਼ਾਸਨ, ਪੰਜਾਬ ਸਰਕਾਰ ਤੇ ਸਿਸਟਮ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।50 Beautiful Bride Images That Are #bridegoals and Stunning That We Cannot  Take Our Eyes Off

Read More : ਚੰਡੀਗੜ੍ਹ :105 ਸਾਲਾ ਕੌਮਾਂਤਰੀ ਐਥਲੀਟ ਮਾਨ ਕੌਰ ਨੂੰ ਹੋਇਆ ਕੈਂਸਰ ,...

ਇਸ ਮੌਕੇ ਮ੍ਰਿਤਕ ਗਗਨਦੀਪ ਕੌਰ ਵਾਸੀ ਵਿਰਕ ਖੁਰਦ ਜ਼ਿਲ੍ਹਾ ਬਠਿੰਡਾ ਦੇ ਤਾਇਆ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੀ ਕੁੜੀ ਗਗਨਦੀਪ ਕੌਰ ਦਾ ਵਿਆਹ ਕਰੀਬ 3 ਮਹੀਨੇ ਪਹਿਲਾਂ ਗੁਰਪ੍ਰੀਤ ਸਿੰਘ ਵਾਸੀ ਖਿੜਕੀਆਂ ਵਾਲਾ ਤਹਿਸੀਲ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਕੀਤਾ ਸੀ ਅਤੇ ਵਿਆਹ ਸਮੇਂ ਉਨ੍ਹਾਂ ਆਪਣੀ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਸੀ ਅਤੇ ਵਿਆਹ ਤੋਂ 10-15 ਦਿਨ ਤਾਂ ਸਭ ਕੁਝ ਠੀਕ ਰਿਹਾ। ਦੋ ਦਿਨ ਪਹਿਲਾਂ ਗਗਨਦੀਪ ਦੀ ਸੱਸ, ਪਤੀ ਤੇ ਨਨਾਣ ਪਿੰਡ ਦੇ ਮੋਹਤਬਰ ਬੰਦਿਆਂ ਨੂੰ ਨਾਲ ਲੈ ਕੇ ਆਏ ਅਤੇ ਕੁੜੀ ਗਗਨਦੀਪ ਨੂੰ ਆਪਣੇ ਨਾਲ ਲੈ ਗਏ, ਉਸ ਤੋਂ ਬਾਅਦ ਸਵੇਰੇ ਫ਼ੋਨ ਆਇਆ ਕਿ ਕੁੜੀ ਦੀ ਮੌਤ ਹੋ ਗਈ ਹੈ।

Read More : ਦੋਸਤਾਂ ਨਾਲ ਗਏ ਨੌਜਵਾਨ ਦੀ ਨਹਿਰ ਚੋਂ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ…

ਕੁੜੀ ਦੇ ਰਿਸ਼ਤੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਕੁੜੀ ਦਾ ਵਾਇਸ ਮੈਸੇਜ ਆਇਆ ਕਿ ਸਹੁਰਾ ਪਰਿਵਾਰ ਮੈਨੂੰ ਸਲਫਾਸ ਦੇ ਦਿੱਤੀ ਹੈ।ਵਿਆਹੁਤਾ ਦੇ ਸਹੁਰਾ ਪਰਿਵਾਰ ਜਿਨ੍ਹਾਂ 'ਤੇ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਵਿਆਹੁਤਾ ਦਾ ਪੋਸਟਮਾਰਟਮ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦ ਤਕ ਮਾਮਲੇ 'ਚ ਨਾਮਜ਼ਦ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਹ ਆਪਣੀ ਧੀ ਦਾ ਸਸਕਾਰ ਨਹੀਂ ਕਰਨਗੇ।

Related Post