ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰ

By  Ravinder Singh September 28th 2022 02:56 PM

ਲੁਧਿਆਣਾ : ਬਿਹਾਰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਕ ਹੋਰ ਸ਼ੂਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਬਦਮਾਸ਼ ਨੂੰ ਪੁਲਿਸ ਨੇ ਬਿਹਾਰ ਦੇ ਜਮੁਈ ਤੋਂ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਜਮੁਈ ਦੇ ਡੀਐਸਪੀ ਰਾਕੇਸ਼ ਨੇ ਮੀਡੀਆ ਨੂੰ ਦਿੱਤੀ। ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਦਾ ਕਰੀਬੀ ਹੈ। ਗੈਂਗਸਟਰ ਦੀ ਪਛਾਣ ਕਰਨ ਮਾਨ ਵਜੋਂ ਹੋਈ ਹੈ। ਉਹ ਲਖਬੀਰ ਲੰਡਾ ਦੇ ਕਹਿਣ ਉਤੇ ਭਾਰਤ 'ਚ ਕੰਮ ਕਰਦਾ ਸੀ। ਗ੍ਰਿਫਤਾਰ ਕਰਨ ਮਾਨ ਹਥਿਆਰਾਂ ਅਤੇ ਨਸ਼ਾ ਤਸਕਰੀ ਗਿਰੋਹ ਦਾ ਵੀ ਸਾਥੀ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਹੋਰ ਸ਼ਾਰਪ ਸ਼ੂਟਰ ਗ੍ਰਿਫ਼ਤਾਰਪੁਲਿਸ ਉਸ ਤੋਂ ਲੰਡਾ ਬਾਰੇ ਵੀ ਪੁੱਛਗਿੱਛ ਕਰੇਗੀ। ਪੰਜਾਬ ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਛਾਪਾ ਮਾਰ ਕੇ ਕਰਨ ਮਾਨ ਨੂੰ ਖੈਰਾ ਦੇ ਗਰਹੀ ਇਲਾਕੇ ਦੇ ਪਿੰਡ ਅਰੁਣਾਬਾਬਾਂਕ ਦੇ ਇਕ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਲਖਬੀਰ ਸਿੰਘ ਉਰਫ ਲੰਡਾ ਗੈਂਗ ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਗਾਇਕ ਮੂਸੇਵਾਲਾ 'ਤੇ ਹੋਏ ਧਮਾਕੇ ਅਤੇ ਹੱਤਿਆ 'ਚ ਸ਼ਾਮਲ ਹੈ। ਜਮੁਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗੈਂਗ ਦੇ ਸ਼ਾਰਪ ਸ਼ੂਟਰ ਕਰਨ ਮਾਨ ਅਤੇ ਅਰਜੁਨ ਮਾਨ ਜਮੁਈ ਵਿੱਚ ਲੁਕੇ ਹੋਏ ਹਨ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ। ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਮੰਗ ਤਲਾਸ਼ੀ ਦੌਰਾਨ ਸਿਰਫ਼ ਕਰਨ ਮਾਨ ਹੀ ਫੜਿਆ ਗਿਆ, ਜਿਸ ਨੂੰ ਹੁਣ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ 'ਚ ਪੁਲਿਸ ਦੀ ਗੱਡੀ ਵਿੱਚ ਬੰਬ ਰੱਖਣ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਮਾਮਲੇ ਵਿੱਚ ਕਰਨ ਮਾਨ ਦਾ ਨਾਮ ਵੀ ਸਾਹਮਣੇ ਆਇਆ ਸੀ। ਕਰਨ ਮਾਨ ਅੰਮ੍ਰਿਤਸਰ ਦੇ ਏਕਤਾ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਗੈਂਗਸਟਰ ਕਰਨ ਮਾਨ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਪੰਜਾਬ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਉਸ ਨੂੰ ਮੂਸੇਵਾਲਾ ਕੇਸ ਨਾਲ ਸਬੰਧਤ ਪੁੱਛਗਿੱਛ ਲਈ ਵੱਖ-ਵੱਖ ਸ਼ਹਿਰਾਂ 'ਚ ਲੈ ਕੇ ਜਾਵੇਗੀ। ਅੰਮ੍ਰਿਤਸਰ ਤੇ ਮੋਹਾਲੀ ਬੰਬ ਧਮਾਕੇ ਦੇ ਮਾਮਲਿਆਂ 'ਚ ਵੀ ਪੁੱਛਗਿੱਛ ਕੀਤੀ ਜਾਵੇਗੀ। -PTC News  

Related Post