ਬੇਅਦਬੀ ਦੇ ਨਾਂ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਮੁਆਫੀ ਮੰਗਣ : ਜਸਵਿੰਦਰ ਕੌਰ ਸੋਹਲ

By  Ravinder Singh July 6th 2022 03:31 PM

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਅਕਾਲੀ ਦਲ ਨੂੰ ਕਲੀਨ ਚਿੱਟ ਦਿੱਤੀ ਹੈ ਉਸ ਤੋਂ ਜ਼ਾਹਿਰ ਹੋ ਗਿਆ ਹੈ ਕਿ ਅਕਾਲੀ ਦਲ ਨੂੰ ਇਸ ਮੁੱਦੇ ਉਤੇ ਬਦਨਾਮ ਇਸ ਲਈ ਕੀਤਾ ਗਿਆ ਸੀ ਕਿ ਅਕਾਲੀ ਦਲ ਨੂੰ ਸਿਆਸਤ ਤੋਂ ਦੂਰ ਕੀਤਾ ਜਾ ਸਕੇ।

ਬੇਅਦਬੀ ਦੇ ਨਾਂ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਮੁਆਫੀ ਮੰਗਣ : ਜਸਵਿੰਦਰ ਕੌਰ ਸੋਹਲਅਕਾਲੀ ਦਲ ਦੀ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਜਸਵਿੰਦਰ ਕੌਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੀ ਅਕਾਲੀ ਦਲ ਦੇ ਨਾਲ ਨਿੱਜੀ ਰੰਜਿਸ਼ ਰੱਖਣ ਵਾਲੇ ਅਫਸਰਾਂ ਤੋਂ ਜਾਂਚ ਕਰਵਾਈ ਗਈ ਪਰ ਹਾਈ ਕੋਰਟ ਵੱਲੋਂ ਉਸ ਜਾਂਚ ਨੂੰ ਖਾਰਜ ਕਰ ਦਿੱਤਾ ਗਿਆ ਪਰ ਹੁਣ ਸਰਕਾਰ ਵੱਲੋਂ ਹੀ ਜਨਤਕ ਕੀਤੀ ਗਈ ਰਿਪੋਰਟ ਤੋਂ ਸਾਬਿਤ ਹੋ ਗਿਆ ਹੈ ਕਿ ਅਕਾਲੀ ਦਲ ਦਾ ਬੇਅਦਬੀ ਕਾਂਡ ਵਿੱਚ ਕੋਈ ਰੋਲ ਨਹੀਂ ਸੀ।

ਬੇਅਦਬੀ ਦੇ ਨਾਂ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਮੁਆਫੀ ਮੰਗਣ : ਜਸਵਿੰਦਰ ਕੌਰ ਸੋਹਲਇਹ ਸਭ ਵਿਰੋਧੀ ਧਿਰਾਂ ਵੱਲੋਂ ਕੀਤਾ ਗਿਆ ਸੀ। ਅੱਜ ਉਨ੍ਹਾਂ ਲੋਕਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਜਾਕੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਵਿੱਚ ਵੀ ਵਿਰੋਧੀ ਪਾਰਟੀਆਂ ਨੇ ਇਸ ਨੂੰ ਏਜੰਡਾ ਬਣਾ ਕੇ ਪੇਸ਼ ਕੀਤਾ ਤਾਂ ਜੋ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਸਕੇ।

ਬੇਅਦਬੀ ਦੇ ਨਾਂ 'ਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਮੁਆਫੀ ਮੰਗਣ : ਜਸਵਿੰਦਰ ਕੌਰ ਸੋਹਲਉਨ੍ਹਾਂ ਕਿਹਾ ਕਿ ਜੋ ਵਿਕਾਸ ਅਕਾਲੀ ਦਲ ਸਰਕਾਰ ਸਮੇਂ ਹੋਏ ਹਨ, ਉਹ ਹੋਰ ਕਿਸੇ ਪਾਰਟੀ ਵੱਲੋਂ ਨਹੀਂ ਕੀਤੇ ਗਏ। ਅਸੀਂ ਵਾਹਿਗੁਰੂ ਜੀ ਦਾ ਸ਼ੁਕਰੀਆ ਅਦਾ ਕਰਦੇ ਹਾਂ ਜਿਨ੍ਹਾਂ ਦੇ ਮੇਹਰ ਸਦਕਾ ਅੱਜ ਅਕਾਲੀ ਦਲ ਨੂੰ ਬੇਅਦਬੀ ਮਾਮਲੇ ਵਿੱਚ ਕਲੀਨ ਚਿੱਟ ਮਿਲੀ ਹੈ। ਸਿੱਟ ਦੇ ਇਸ ਫ਼ੈਸਲੇ ਨਾਲ ਸਭ ਦੇ ਮੂੰਹ ਬੰਦ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੀ ਆਵਾਜ਼ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਾਲੇ ਹੁਣ ਗੁਰੂ ਦੇ ਚਰਨਾਂ ਵਿੱਚ ਜਾ ਕੇ ਮੁਆਫੀ ਮੰਗਣਗੇ ਜਾਂ ਨਹੀਂ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੜ ਬੱਝਣਗੇ ਵਿਆਹ ਦੇ ਬੰਧਨ 'ਚ, ਜਾਣੋ ਕਿਸ ਨੂੰ ਚੁਣਿਆ ਜੀਵਨਸਾਥੀ

Related Post