ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਲਾਘਾਯੋਗ ਉਪਰਾਲਾ

By  Jasmeet Singh October 22nd 2022 07:02 PM -- Updated: October 22nd 2022 07:25 PM

ਲੁਧਿਆਣਾ, 22 ਅਕਤੂਬਰ: ਭਾਈ ਰਣਧੀਰ ਸਿੰਘ ਨਗਰ ਸਥਿਤ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਿਤੀ 21-10-2022 ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ, ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ 'ਗ੍ਰੀਨ ਦੀਵਾਲੀ' ਚੇਤਨਾ ਮਾਰਚ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਤਕਰੀਬਨ 200 ਵਿਦਿਆਥੀਆਂ ਨੇ ਭਾਗ ਲਿਆ। ਇਸ ਦੌਰਾਨ ਇੱਕ ‘ਨੁੱਕੜ ਨਾਟਕ' ਵੀ ਪੇਸ਼ ਕੀਤਾ ਗਿਆ, ਜਿਸ ਵਿੱਚ ਲੋਕਾਂ ਨੂੰ ਪਟਾਖਿਆਂ ਤੋਂ ਦੂਰ ਰਹਿ ਕੇ ‘ਗ੍ਰੀਨ ਦੀਵਾਲੀ' ਮਨਾਉਣ ਦਾ ਸੁਨੇਹਾ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਕਮਲਵੀਰ ਕੌਰ ਨੇ ਅਧਿਆਪਕਾਂ ਤੇ ਵਿਦਿਆਥੀਆਂ ਨੂੰ ਇਸ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜਿੱਥੇ ਵਧਾਈ ਦਿੱਤੀ ਉੱਥੇ ਨਾਲ ਹੀ ਉਹਨਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ।

-PTC News

Related Post