ਪੰਜਾਬ ਕੈਬਿਨੇਟ 'ਚ 18 ਨਵੇਂ ਸਰਕਾਰੀ ਕਾਲਜਾਂ ਲਈ ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ

By  Riya Bawa September 17th 2021 06:08 PM -- Updated: September 17th 2021 06:24 PM

ਚੰਡੀਗੜ੍ਹ: ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਇਨ੍ਹਾਂ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸ ਭਰਤੀ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਦਿਆਂ ਵਿਭਾਗੀ ਚੋਣ ਕਮੇਟੀ ਰਾਹੀਂ ਭਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੀਤਾ ਗਿਆ। Captain Amarinder Singh ਇਹ ਫੈਸਲਾ ਸੂਬੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦੇ ਯੋਗ ਬਣਾਏਗਾ। ਇਸ ਤੋਂ ਇਲਾਵਾ ਕੌਮੀ ਸਿੱਖਿਆ ਨੀਤੀ-2020 ਮੁਤਾਬਕ ਸਾਲ 2035 ਤੱਕ 50 ਫੀਸਦੀ ਕੁੱਲ ਦਾਖਲਾ ਅਨੁਪਾਤ (ਜੀ.ਈ.ਆਰ.) ਦਾ ਟੀਚਾ ਪੂਰਾ ਕਰਨ ਲਈ ਸਹਾਈ ਹੋਵੇਗਾ। Colleges reopening news: Universities in this state to reopen today 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਲਈ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ -ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਬਲਾਤਕਾਰ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ।ਇਹ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। -ਇਨ੍ਹਾਂ ਅਦਾਲਤਾਂ ਲਈ ਸਿਰਜਣਾ ਕੀਤੀਆਂ 117 ਅਸਾਮੀਆਂ ਵਿੱਚ 9 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਅਤੇ ਜੱਜਮੈਂਟ ਰਾਈਟਰ (ਸੀਨੀਅਰ ਗਰੇਡ), ਰੀਡਰ ਗਰੇਡ-1, ਸਟੈਨੋਗ੍ਰਾਫਰ ਗਰੇਡ-2, ਟਰਾਂਸਲੇਟਰ, ਅਹਲਮਦ, ਕਾਪੀ ਕਲਰਕ ਤੇ ਅਸ਼ਰ ਦੀਆਂ 9-9 ਅਸਾਮੀਆਂ ਤੇ 18 ਸੇਵਾਦਾਰ ਸ਼ਾਮਲ ਹਨ। ਬਾਕੀ 27 ਅਸਾਮੀਆਂ ਵਿੱਚ ਡਿਪਟੀ ਜ਼ਿਲਾ ਅਟਾਰਨੀ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੇ ਸੇਵਾਦਾਰ ਦੀਆਂ 9-9 ਅਸਾਮੀਆਂ ਸ਼ਾਮਲ ਹਨ। -PTC News

Related Post