ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੱਖ -ਵੱਖ ਗੁਰਦੁਆਰਿਆਂ 'ਚ ਕੀਤੇ ਗਏ ਅਰਦਾਸ ਸਮਾਗਮ

By  Shanker Badra December 7th 2020 10:08 AM -- Updated: December 7th 2020 10:09 AM

ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੱਖ -ਵੱਖ ਗੁਰਦੁਆਰਿਆਂ 'ਚ ਕੀਤੇ ਗਏ ਅਰਦਾਸ ਸਮਾਗਮ:ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ ਹੈ।

Ardas for Chaddi Kala of farmers at Takhat Sri Kesgarh Sahib, Gurudwara Bhatha Sahib Ji ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੱਖ -ਵੱਖ ਗੁਰਦੁਆਰਿਆਂ 'ਚ ਕੀਤੇ ਗਏ ਅਰਦਾਸ ਸਮਾਗਮ

ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ ਹੈ। ਇਸ ਦੇ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸਕੀਤੀ ਗਈ ਹੈ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਸਮੇਤ ਸੰਗਤ ਮੌਜੂਦ ਸੀ।

Ardas for Chaddi Kala of farmers at Takhat Sri Kesgarh Sahib, Gurudwara Bhatha Sahib Ji ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੱਖ -ਵੱਖ ਗੁਰਦੁਆਰਿਆਂ 'ਚ ਕੀਤੇ ਗਏ ਅਰਦਾਸ ਸਮਾਗਮ

ਰੋਪੜ ਦੇ ਇਤਿਹਾਸਿਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਦੇਸ਼ ਦੇ ਕਿਸਾਨਾਂ ਦੀ ਚੜਦੀ ਕਲਾ ਤੇ ਫ਼ਤਿਹ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤੇ ਅਕਾਲੀ ਦਲ ਦੇ ਨੇਤਾ ਵੀ ਹਾਜ਼ਰ ਹੋਏ। ਇਸ ਮੌਕੇ 'ਤੇ ਰਾਗੀ ਜੱਥੇ ਵੱਲੋਂ “ਕੁੱਤਾ ਰਾਜ ਬਹਾਲ਼ੀਏ ਫਿਰ ਚੱਕੀ ਚੱਟੇ” ਸ਼ਬਦ ਦਾ ਉਚਾਰਨ ਕੀਤਾ ਗਿਆ।

Ardas for Chaddi Kala of farmers at Takhat Sri Kesgarh Sahib, Gurudwara Bhatha Sahib Ji ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੱਖ -ਵੱਖ ਗੁਰਦੁਆਰਿਆਂ 'ਚ ਕੀਤੇ ਗਏ ਅਰਦਾਸ ਸਮਾਗਮ

ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹੈੱਥ ਗ੍ਰੰਥੀ ਭਾਈ ਪਵਿੱਤਰ ਸਿੰਘ ਵੱਲੋਂ ਕਿਸਾਨ ਮੋਰਚੇ ਦੀ ਚੜਦੀ ਕਲਾ,ਸਰਬੱਤ ਦੇ ਭਲੇ ਅਤੇ ਸਮੇਂ ਦੀ ਸਰਕਾਰ ਨੂੰ ਸਮੱਤ ਬਖ਼ਸ਼ਣ ਦੀ ਅਰਦਾਸ ਕੀਤੀ ਗਈ ਹੈ।ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ) ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਸਿਮਰਨ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਜੀ ,ਬਾਬਾ ਧੀਰ ਸਿੰਘ ਜੀ ਵਿਖੇ ਅਰਦਾਸ ਕੀਤੀ ਜਾ ਰਹੀ ਹੈ।

Ardas for Chaddi Kala of farmers at Takhat Sri Kesgarh Sahib, Gurudwara Bhatha Sahib Ji ਦਿੱਲੀ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਵੱਖ -ਵੱਖ ਗੁਰਦੁਆਰਿਆਂ 'ਚ ਕੀਤੇ ਗਏ ਅਰਦਾਸ ਸਮਾਗਮ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਜਿੱਥੇ ਵੱਖ-ਵੱਖ ਜਥੇਬੰਦੀਆਂ ਦਾ ਸਾਥ ਮਿਲ ਰਿਹਾ ਹੈ, ਓਥੇ ਹੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ।

-PTCNews

Related Post