ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ

By  Shanker Badra December 7th 2020 09:25 AM

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ:ਤਲਵੰਡੀ ਸਾਬੋ : ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ) ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਸਿਮਰਨ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਜੀ ,ਬਾਬਾ ਧੀਰ ਸਿੰਘ ਜੀ ਵਿਖੇ ਅਰਦਾਸ ਕੀਤੀ ਜਾ ਰਹੀ ਹੈ।

Ardas Samagam for Chaddi Kala of farmers at Takht Sri Damdama Sahib ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰੂਦੁਆਰਾ ਸਾਹਿਬਾਨ 'ਚਅਰਦਾਸ ਸਮਾਗਮ ਕੀਤੇ ਜਾ ਰਹੇ ਹਨ। ਇਤਿਹਾਸਿਕ ਗੁਰੂਦੁਆਰਾ ਰਾਮਸਰ ਸਾਹਿਬ ਵਿਖੇ ਕਿਸਾਨਾਂ ਲਈ ਚੜਦੀ ਕਲਾ ਦੀ ਅਰਦਾਸਕੀਤੀ ਗਈ ਹੈ।ਇਸ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਰਦਾਸ ਸਮਾਗਮ ਹੋਵੇਗਾ।

Ardas Samagam for Chaddi Kala of farmers at Takht Sri Damdama Sahib ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ

ਦੱਸਣਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵੱਲੋਂ 7 ਦਸੰਬਰ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਕਿਸਾਨਾਂ ਦੀ ਚ੍ਹੜਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਨ ਦਾ ਫੈਸਲਾ ਵੀ ਕੀਤਾ ਸੀ।

Ardas Samagam for Chaddi Kala of farmers at Takht Sri Damdama Sahib ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਜਿੱਥੇ ਵੱਖ-ਵੱਖ ਜਥੇਬੰਦੀਆਂ ਦਾ ਸਾਥ ਮਿਲ ਰਿਹਾ ਹੈ, ਓਥੇ ਹੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ।

-PTCNews

Related Post