ਹਥਿਆਰਬੰਦ ਲੁਟੇਰਿਆਂ ਨੇ ਫੈਕਟਰੀ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 15 ਲੱਖ ਰੁਪਏ ਲੁੱਟੇ

By  Ravinder Singh May 11th 2022 06:48 PM -- Updated: May 11th 2022 07:01 PM

ਲੁਧਿਆਣਾ : ਲੁਧਿਆਣਾ ਵਿੱਚ ਲੁੱਟ ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਲੁਧਿਆਣਾ ਦੇ ਫੋਕਲ ਪੁਆਇੰਟ ਦੇ ਇਲਾਕੇ ਫੇਜ਼-7 ਵਿਖੇ ਸਥਿਤ ਇਕ ਫੈਕਟਰੀ ਵਿਚ ਹੋਈ। ਫੈਕਟਰੀ ਵਿੱਚ ਹਥਿਆਰਬੰਦ ਲੁਟੇਰਿਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਫੈਕਟਰੀ ਦੇ ਮੁਲਾਜ਼ਮ ਤੋਂ ਹਥਿਆਰ ਦੇ ਜ਼ੋਰ ਉਤੇ 15 ਲੱਖ ਰੁਪਏ ਲੁੱਟ ਲਏ ਤੇ ਮੌਕੇ ਉਤੋਂ ਫ਼ਰਾਰ ਹੋ ਗਏ।

ਹਥਿਆਰਬੰਦ ਲੁਟੇਰਿਆਂ ਨੇ ਫੈਕਟਰੀ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 15 ਲੱਖ ਰੁਪਏ ਲੁੱਟੇਲੁਟੇਰਿਆਂ ਨੇ ਤਿੰਨ ਫਾਇਰ ਕੀਤੇ ਅਤੇ ਦਫਤਰ ਦੇ ਅੰਦਰ ਵੜ ਗਏ। ਦਫਤਰ ਵਿਚ ਇੱਕ ਮੁਲਾਜ਼ਮ ਵਰਕਰਾਂ ਨੂੰ ਤਨਖ਼ਾਹ ਵੰਡ ਰਿਹਾ ਸੀ। ਮੁਲਜ਼ਮਾਂ ਨੇ ਫੈਕਟਰੀ ਦੇ ਕਰਮਚਾਰੀਆਂ ਨੂੰ ਹਥਿਆਰਾਂ ਦੇ ਜ਼ੋਰ ਉਤੇ ਬੰਧਕ ਬਣਾ ਲਿਆ । ਲੁਟੇਰਿਆਂ ਨੇ ਮੁਲਾਜ਼ਮ ਤੋਂ 15 ਲ਼ੱਖ ਰੁਪਏ ਲੁੱਟ ਲਏ ਅਤੇ ਤੁਰੰਤ ਫ਼ਰਾਰ ਹੋ ਗਏ। ਲੁਟੇਰਿਆਂ ਨੇ ਦਹਿਸ਼ਤ ਫੈਲਾਉਣ ਲਈ ਇਕ ਤੋਂ ਬਾਅਦ ਤਿੰਨ ਫਾਇਰ ਕੀਤੇ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪੁੱਜ ਗਈ।

ਹਥਿਆਰਬੰਦ ਲੁਟੇਰਿਆਂ ਨੇ ਫੈਕਟਰੀ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 15 ਲੱਖ ਰੁਪਏ ਲੁੱਟੇਸੂਚਨਾ ਮਿਲਣ ਉਪਰੰਤ ਪੁਲਿਸ ਨੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਵੱਲੋਂ ਅੰਜਾਮ ਦਿੱਤੀ ਗਈ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਇਸ ਸੀਸੀਟੀਵੀ ਨੂੰ ਚੰਗੀ ਤਰ੍ਹਾਂ ਖੰਗਾਲ ਰਹੀ। ਇਸ ਤੋਂ ਇਲਾਵਾ ਪੁਲਿਸ ਨੇ ਫੈਕਟਰੀ ਦੇ ਮੁਲਾਜ਼ਮਾਂ ਅਤੇ ਆਸਪਾਸ ਦੇ ਲੋਕਾਂ ਤੋਂ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਹਥਿਆਰਬੰਦ ਲੁਟੇਰਿਆਂ ਨੇ ਫੈਕਟਰੀ ਮੁਲਾਜ਼ਮਾਂ ਨੂੰ ਬੰਧਕ ਬਣਾ ਕੇ 15 ਲੱਖ ਰੁਪਏ ਲੁੱਟੇਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਹਰ ਰੋਜ਼ ਕਤਲ, ਲੁੱਟਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਲੁਟੇਰੇ ਬੇਖੌਫ ਅੰਜਾਮ ਦੇ ਰਹੇ ਹਨ। ਪੁਲਿਸ ਦੀ ਇਨ੍ਹਾਂ ਉਪਰ ਸ਼ਿਕੰਜਾ ਕੱਸਣ ਦੀ ਚਾਰਾਜੋਈ ਨਾਕਾਫੀ ਸਾਬਤ ਹੋ ਰਹੀ ਹੈ। ਇਨ੍ਹਾਂ ਵਾਰਦਾਤਾਂ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕ ਰੋਜ਼ਾਨਾ ਲੁਟੇਰਿਆਂ ਤੇ ਹੋਰ ਮੁਲਜ਼ਮਾਂ ਉਪਰ ਸ਼ਿਕੰਜਾ ਕੱਸਣ ਦੀ ਮੰਗ ਕਰਦੇ ਹਨ। ਇਨ੍ਹਾਂ ਵਰਾਦਾਤਾਂ ਦੇ ਵਾਪਰਨ ਨਾਲ ਪੁਲਿਸ ਦੀ ਕਾਰਗੁਜ਼ਾਰੀ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਹੁੰਦੇ ਹਨ।

ਇਹ ਵੀ ਪੜ੍ਹੋ : 8 ਆਈਏਐਸ ਤੇ 24 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

Related Post