ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ, 2 ਮੇਜਰਾਂ ਸਮੇਤ 6 ਜਵਾਨਾਂ ਦੀ ਹੋਈ ਮੌਤ

By  Riya Bawa September 26th 2022 01:40 PM

HelicopterCrash in Pakistan: ਪਾਕਿਸਤਾਨ ਦੇ ਦੱਖਣੀ-ਪੱਛਮੀ ਇਲਾਕੇ 'ਚ ਐਤਵਾਰ ਦੇਰ ਰਾਤ ਪਾਕਿਸਤਾਨੀ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਹੈਲੀਕਾਪਟਰ ਵਿੱਚ ਸਵਾਰ 6 ਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਪਾਕਿਸਤਾਨੀ ਫੌਜ ਨੇ ਸੋਮਵਾਰ ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ। ਪਾਕਿਸਤਾਨੀ ਫੌਜ ਦੇ ਉੱਚ ਅਧਿਕਾਰੀਆਂ ਨੇ ਕਿਹਾ ਹੈ ਕਿ ਹੈਲੀਕਾਪਟਰ ਹਾਦਸੇ 'ਚ ਦੋ ਮੇਜਰਾਂ ਸਮੇਤ 6 ਜਵਾਨਾਂ ਦੀ ਮੌਤ ਹੋ ਗਈ ਹੈ।

HelicopterCrash

ਪਾਕਿਸਤਾਨੀ ਫੌਜ ਦੀ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨ (ਆਈਐਸਪੀਆਰ) ਸ਼ਾਖਾ ਨੇ ਸੋਮਵਾਰ ਨੂੰ ਹਾਦਸੇ ਦੇ ਸਬੰਧ ਵਿੱਚ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਹੈਲੀਕਾਪਟਰ ਬਲੋਚਿਸਤਾਨ ਸੂਬੇ ਵਿੱਚ ਹਰਨਈ ਦੇ ਕੋਲ ਇੱਕ ਵਿਸ਼ੇਸ਼ ਮਿਸ਼ਨ ਦੌਰਾਨ ਹਾਦਸਾਗ੍ਰਸਤ ਹੋ ਗਿਆ ਸੀ। ਇਹ ਹਾਦਸਾ ਕਿਉਂ ਵਾਪਰਿਆ ਇਸ ਬਾਰੇ ਤਸਵੀਰ ਅਜੇ ਸਪੱਸ਼ਟ ਨਹੀਂ ਹੋ ਸਕੀ ਹੈ। ਪਾਕਿਸਤਾਨੀ ਫੌਜ ਨੇ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਫੌਜ ਦੇ ਕੁਝ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਾਕਿਸਤਾਨ 'ਚ ਫੌਜ ਦਾ ਜਹਾਜ਼ ਜਾਂ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇੱਕ ਮਹੀਨਾ ਪਹਿਲਾਂ ਵੀ ਪਾਕਿਸਤਾਨ ਵਿੱਚ ਅਜਿਹੀ ਹੀ ਇੱਕ ਘਟਨਾ ਵਾਪਰੀ ਸੀ। ਉਸ ਹਾਦਸੇ 'ਚ ਫੌਜ ਦੇ ਹੈਲੀਕਾਪਟਰ ਦੇ ਕਰੈਸ਼ ਹੋਣ ਕਾਰਨ ਫੌਜ ਦੇ 6 ਲੋਕਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਹੈਲੀਕਾਪਟਰ ਨੂੰ ਲੈਫਟੀਨੈਂਟ ਜਨਰਲ ਸਰਫਰਾਜ਼ ਅਲੀ ਉਡਾ ਰਿਹਾ ਸੀ।

ਉਸ ਦੇ ਨਾਲ ਛੇ ਹੋਰ ਸਿਪਾਹੀ ਵੀ ਸਨ। ਬਲੋਚਿਸਤਾਨ ਦੇ ਲਾਸਬੇਲਾ ਜ਼ਿਲੇ 'ਚ ਅਚਾਨਕ ਖਰਾਬ ਮੌਸਮ ਕਾਰਨ ਉਨ੍ਹਾਂ ਦਾ ਜਹਾਜ਼ ਉਡਾਣ ਭਰ ਰਿਹਾ ਸੀ ਜੋ ਅਚਾਨਕ ਖਰਾਬ ਮੌਸਮ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ।

 

-PTC News

Related Post