ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਅਕਾਲੀ ਆਗੂਆਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

By  Riya Bawa September 29th 2021 03:06 PM -- Updated: September 29th 2021 03:10 PM

ਮੋਹਾਲੀ : ਭਾਰਤ ਮਾਲਾ ਪ੍ਰਾਜੈਕਟ ਤਹਿਤ 19 ਜ਼ਿਲਿਆਂ ਵਿਚ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਣ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਿਆ ਗਿਆ। ਇਸ ਵਿਚਾਲੇ ਪੁਲਿਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਇਜਾਜ਼ਤ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ।

ਇਨ੍ਹਾਂ ਵਿਚ ਡਾ.ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੀ ਹੋਰ ਸੀਨੀਅਰ ਲੀਡਰਸ਼ਿਪ ਸ਼ਾਮਿਲ ਹਨ। ਦੱਸ ਦੇਈਏ ਕਿ ਅਕਾਲੀ ਦਲ ਦੇ ਵਰਕਰ ਤੇ ਕਿਸਾਨ ਵੱਡੀ ਗਿਣਤੀ ਵਿੱਚ ਟਰੈਕਟਰ ਲੈਕੇ ਪਹੁੰਚੇ ਹਨ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਸੂਬੇ ਵਿਚ ਵੱਖ- ਵੱਖ ਹਾਈਵੇ ਬਣਾਉਣ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਵਾਸਤੇ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਵਿਚ ਘੱਟ ਤੋਂ ਘੱਟ 100 ਫੀਸਦੀ ਦਾ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਦੇ ਇਸ ਫੈਸਲੇ ਨਾਲ 75000 ਏਕੜ ਜ਼ਮੀਨ ਹਿੱਸਿਆਂ ਵਿਚ ਵੰਡੀ ਜਾਣ ਕਾਰਨ ਵਰਤੋਂ ਵਿਹੂਣੀ ਹੋ ਜਾਵੇਗੀ।

-PTC News

Related Post