ਦਿੱਲੀ ਦੇ ਏਮਜ਼ 'ਚ ਭਰਤੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ , ਲਾਲ ਕ੍ਰਿਸ਼ਨ ਅਡਵਾਨੀ ਵੀ ਹਾਲ ਜਾਣਨ ਏਮਜ਼ ਪਹੁੰਚੇ

By  Shanker Badra August 19th 2019 02:07 PM

ਦਿੱਲੀ ਦੇ ਏਮਜ਼ 'ਚ ਭਰਤੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ , ਲਾਲ ਕ੍ਰਿਸ਼ਨ ਅਡਵਾਨੀ ਵੀ ਹਾਲ ਜਾਣਨ ਏਮਜ਼ ਪਹੁੰਚੇ:ਨਵੀਂ ਦਿੱਲੀ : ਦਿੱਲੀ ਦੇ ਏਮਜ਼ 'ਚ ਭਰਤੀ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਹਨਾਂ ਨੂੰ 9 ਅਗਸਤ ਤੋਂ ਦਿੱਲੀ ਸਥਿਤ ਏਮਜ਼ ਦੇ ਆਈਸੀਯੂ ‘ਚ ਭਰਤੀ ਕੀਤਾ ਪਰ ਹੁਣ ਹਾਲਤ ਨਾਜ਼ੁਕ ਹੋਣ ਕਰਕੇ ਉਹਨਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਹੋਇਆ ਹੈ।

Arun Jaitley condition critical, Lal Krishna Advani visit AIIMS ਦਿੱਲੀ ਦੇ ਏਮਜ਼ 'ਚ ਭਰਤੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ , ਲਾਲ ਕ੍ਰਿਸ਼ਨ ਅਡਵਾਨੀ ਵੀ ਹਾਲ ਜਾਣਨ ਏਮਜ਼ ਪਹੁੰਚੇ

ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਪਿਛੇਲ ਕਈ ਦਿਨਾਂ ਤੋਂ ਨੇਤਾਵਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਭਾਜਪਾ ਦੇ ਦਿੱਗਜ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਵੀ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਹਨ।

Arun Jaitley condition critical, Lal Krishna Advani visit AIIMS ਦਿੱਲੀ ਦੇ ਏਮਜ਼ 'ਚ ਭਰਤੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ , ਲਾਲ ਕ੍ਰਿਸ਼ਨ ਅਡਵਾਨੀ ਵੀ ਹਾਲ ਜਾਣਨ ਏਮਜ਼ ਪਹੁੰਚੇ

ਏਮਜ਼ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅਰੁਣ ਜੇਤਲੀ ਨੂੰ ਏਮਜ਼ ਦੇ ਕਾਰਡਿਓ ਨਿਊਰੋ ਸੈਂਟਰ ਵਿੱਚ ਭਰਤੀ ਕੀਤਾ ਗਿਆ ਹੈ। ਜੇਤਲੀ ਇੰਟਰਾ-ਏਅਰੋਟਿਕ ਬੈਲੂਨ ਪੰਪ (ਆਈਏਬੀਪੀ) ਦੇ ਸਹਾਰੇ ਹਨ। ਉਨ੍ਹਾਂ ਨੂੰ ਡਾਇਲਸਿਸ ਸ਼ੁਰੂ ਕਰਨ ਲਈ ਕਿਹਾ ਗਿਆ ਹੈ।

Arun Jaitley condition critical, Lal Krishna Advani visit AIIMS ਦਿੱਲੀ ਦੇ ਏਮਜ਼ 'ਚ ਭਰਤੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ , ਲਾਲ ਕ੍ਰਿਸ਼ਨ ਅਡਵਾਨੀ ਵੀ ਹਾਲ ਜਾਣਨ ਏਮਜ਼ ਪਹੁੰਚੇ

ਦੱਸ ਦੇਈਏ ਕਿ ਅਰੁਣ ਜੇਟਲੀ ਨੇ ਆਪਣੀ ਖ਼ਰਾਬ ਸਿਹਤ ਦੇ ਚੱਲਦਿਆਂ ਹੀ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਨਹੀਂ ਲੜੀਆਂ ਸਨ। ਜੇਤਲੀ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਅਤੇ ਬੇਚੈਨੀ ਤੋਂ ਬਾਅਦ 9 ਅਗਸਤ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ। ਮਈ 2018 ਦੌਰਾਨ ਉਨ੍ਹਾਂ ਨੇ ਆਪਣੇ ਗੁਰਦੇ ਟ੍ਰਾਂਸਪਲਾਂਟ ਕਰਵਾਏ ਸਨ; ਜੋ ਕਿ ਸ਼ੂਗਰ ਰੋਗ ਦੇ ਚੱਲਦਿਆਂ ਖ਼ਰਾਬ ਹੋ ਗਏ ਸਨ।

-PTCNews

Related Post