ਅਰੁਣਾਚਲ ਪ੍ਰਦੇਸ਼ 'ਚ ਭਾਰਤੀ ਹਵਾਈ ਸੈਨਾ ਦਾ Mi-17 ਹੈਲੀਕਾਪਟਰ ਹੋਇਆ ਕ੍ਰੈਸ਼

By  Riya Bawa November 18th 2021 04:55 PM -- Updated: November 18th 2021 05:27 PM

Arunachal Pradesh: ਭਾਰਤੀ ਹਵਾਈ ਫ਼ੌਜ ਦਾ ਐੱਮ-ਆਈ-17 ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਹੈਲੀਕਾਪਟਰ 'ਚ ਦੋਵੇਂ ਪਾਇਲਟ ਅਤੇ ਤਿੰਨ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਭਾਰਤੀ ਹਵਾਈ ਫ਼ੌਜ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਹਾਦਸੇ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ।

 

ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ਲੰਬੇ ਸਮੇਂ ਤੋਂ ਇਸਤੇਮਾਲ 'ਚ ਨਹੀਂ ਸੀ। ਵੀਰਵਾਰ ਨੂੰ ਜਦੋਂ ਪਾਇਲਟ ਨੇ ਉਡਾਣ ਭਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਕਰੈਸ਼ ਹੋ ਗਿਆ। ਘਟਨਾ ਦੇ ਕਾਰਨਾਂ ਦਾ ਅਜੇ ਤੱਕ ਖ਼ੁਲਾਸਾ ਨਹੀਂ ਹੋਇਆ ਹੈ। ਹਾਦਸੇ ਦੇ ਬਾਅਦ ਕੋਰਟ ਆਫ਼ ਜਾਂਚ ਦੇ ਆਦੇਸ਼ ਦਿੱਤੇ ਜਾਣਗੇ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਹੋਇਆ ਹੈਲੀਕਾਪਟਰ ਟ੍ਰੇਨਿੰਗ ਫਲਾਈਟ 'ਤੇ ਸੀ। ਏਅਰਫੋਰਸ ਸੂਤਰਾਂ ਦਾ ਕਹਿਣਾ ਹੈ ਕਿ ਹਾਦਸੇ ਦੇ ਪਿੱਛੇ ਦਾ ਕਾਰਨ ਜਾਣਨ ਲਈ ਜਾਂਚ ਕੀਤੀ ਜਾਵੇਗੀ।

-PTC News

Related Post