ਅਰਵਿੰਦ ਕੇਜਰੀਵਾਲ ਅੱਜ ਫ਼ਿਰ 2 ਦਿਨਾਂ ਪੰਜਾਬ ਦੌਰੇ 'ਤੇ ਆਉਣਗੇ , ਸ਼ਾਮ ਨੂੰ ਜਲੰਧਰ ਜਾਣਗੇ

By  Shanker Badra October 12th 2021 10:02 AM

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਫ਼ਿਰ 2 ਦਿਨਾਂ ਪੰਜਾਬ ਦੌਰੇ 'ਤੇ ਆਉਣਗੇ। ਉਹ ਦੁਪਹਿਰ 2.50 ਵਜੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣਗੇ। ਉਸ ਤੋਂ ਬਾਅਦ ਸ਼ਾਮ 6 ਵਜੇ ਦੇ ਕਰੀਬ ਉਹ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ। ਕੇਜਰੀਵਾਲ ਮਾਂ ਦੁਰਗਾ ਰਾਣੀ ਦੇ ਜਾਗਰਣ ਵਿੱਚ ਸ਼ਾਮਲ ਹੋਣਗੇ।

ਅਰਵਿੰਦ ਕੇਜਰੀਵਾਲ ਅੱਜ ਫ਼ਿਰ 2 ਦਿਨਾਂ ਪੰਜਾਬ ਦੌਰੇ 'ਤੇ ਆਉਣਗੇ , ਸ਼ਾਮ ਨੂੰ ਜਲੰਧਰ ਜਾਣਗੇ

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜ਼ੂਦ ਸਨ।

ਅਰਵਿੰਦ ਕੇਜਰੀਵਾਲ ਅੱਜ ਫ਼ਿਰ 2 ਦਿਨਾਂ ਪੰਜਾਬ ਦੌਰੇ 'ਤੇ ਆਉਣਗੇ , ਸ਼ਾਮ ਨੂੰ ਜਲੰਧਰ ਜਾਣਗੇ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਵਿਚ ਸਿਆਸੀ ਸਰਗਰਮੀਆਂ ਪੂਰੇ ਜ਼ੋਰਾਂ ਉਤੇ ਹਨ। ਅਜਿਹੀ ਸਥਿਤੀ ਵਿਚ ਆਮ ਆਦਮੀ ਪਾਰਟੀ ਵੱਡੀ ਧਿਰ ਵਜੋਂ ਪਹਿਲਾਂ ਹੀ 2022 ਦੀਆਂ ਚੋਣਾਂ ਲਈ ਪੂਰਾ ਜ਼ੋਰ ਲਾ ਰਹੀ ਹੈ। ਇਸ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ 'ਤੇ ਧਿਆਨ ਕੇਂਦਰਤ ਕਰ ਰਹੇ ਹਨ।

ਅਰਵਿੰਦ ਕੇਜਰੀਵਾਲ ਅੱਜ ਫ਼ਿਰ 2 ਦਿਨਾਂ ਪੰਜਾਬ ਦੌਰੇ 'ਤੇ ਆਉਣਗੇ , ਸ਼ਾਮ ਨੂੰ ਜਲੰਧਰ ਜਾਣਗੇ

ਅਰਵਿੰਦ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਵੀ ਕਰ ਰਹੇ ਹਨ ਅਤੇ ਸਮੁੱਚੇ ਰਾਜਨੀਤਕ ਘਟਨਾਕ੍ਰਮ 'ਤੇ ਵੀ ਨਜ਼ਰ ਰੱਖ ਰਹੇ ਹਨ। ਇਸ ਕਾਰਨ ਉਹ ਅਜੇ ਤੱਕ ਪੰਜਾਬ ਵਿੱਚ ਆਪਣੇ ਸੀਐਮ ਉਮੀਦਵਾਰ ਦਾ ਐਲਾਨ ਨਹੀਂ ਕਰ ਸਕੇ ਹਨ। ਹਾਲਾਂਕਿ, ਪੰਜਾਬ ਦੇ ਨੇਤਾ ਚਾਹੁੰਦੇ ਹਨ ਕਿ ਮੁੱਖ ਮੰਤਰੀ ਦੇ ਉਮੀਦਵਾਰ ਦਾ ਐਲਾਨ ਛੇਤੀ ਹੀ ਕੀਤਾ ਜਾਵੇ ਪਰ ਅਜੇ ਤੱਕ ਪਾਰਟੀ ਵਿੱਚ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

-PTCNews

Related Post