ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹੋਇਆ ਕੋਰੋਨਾ ਟੈਸਟ, ਹੁਣ ਰਿਪੋਰਟ ਦੀ ਉਡੀਕ

By  Shanker Badra June 9th 2020 12:42 PM

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹੋਇਆ ਕੋਰੋਨਾ ਟੈਸਟ, ਹੁਣ ਰਿਪੋਰਟ ਦੀ ਉਡੀਕ:ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਮੰਗਲਵਾਰ ਭਾਵ ਅੱਜ ਕੋਰੋਨਾ ਵਾਇਰਸ ਦੇ ਟੈਸਟ ਲਈ ਨਮੂਨਾ ਲਿਆ ਗਿਆ ਹੈ। ਹੁਣ ਰਿਪੋਰਟ ਦੀ ਉਡੀਕ ਹੈ। ਸੂਤਰਾਂ ਮੁਤਾਬਕ ਅੱਜ ਜਾਂ ਕੱਲ ਸ਼ਾਮ ਤੱਕ ਉਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਆ ਸਕਦੀ ਹੈ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਅੱਗੇ ਦੇ ਇਲਾਜ ਸਬੰਧੀ ਡਾਕਟਰ ਕੋਈ ਫ਼ੈਸਲਾ ਲੈਣਗੇ। ਦਿੱਲੀ 'ਚ ਕੋਰੋਨਾ ਨੂੰ ਲੈ ਕੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਦਿੱਲੀ 'ਚ ਕੋਰੋਨਾ ਵਾਇਰਸ ਦੇ 29 ਹਜ਼ਾਰ ਦੇ ਕਰੀਬ ਮਾਮਲੇ ਹੋ ਚੁੱਕੇ ਹਨ। ਓਧਰ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੇਜਰੀਵਾਲ ਦੀ ਸਿਹਤ ਬਾਰੇ ਸੋਮਵਾਰ ਨੂੰ ਕਿਹਾ ਸੀ ਕਿ ਉਹ ਠੀਕ ਹਨ। ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੂੰ ਖੰਘ ਅਤੇ ਗਲ਼ 'ਚ ਖ਼ਰਾਸ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਲਕਾ ਬੁਖਾਰ ਵੀ ਹੋ ਗਿਆ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਚਾਨਕ ਤਬੀਅਤ ਵਿਗੜ ਗਈ ਸੀ। ਉਨ੍ਹਾਂ ਨੂੰ ਬੁਖ਼ਾਰ ਅਤੇ ਗਲੇ 'ਚ ਖ਼ਰਾਸ਼ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਘਰ 'ਚ ਇਕਾਂਤਵਾਸ ਕਰ ਲਿਆ ਸੀ। ਇਸੇ ਦੇ ਨਾਲ ਉਨ੍ਹਾਂ ਸੋਮਵਾਰ ਨੂੰ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ ਹਨ। -PTCNews

Related Post