ਅਰਵਿੰਦ ਕੇਜਰੀਵਾਲ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ , ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ

By  Shanker Badra November 25th 2021 08:08 PM

ਮੋਹਾਲੀ : ਮੋਹਾਲੀ ਸਥਿਤ ਧਰਨੇ 'ਤੇ ਬੈਠੇ ਅਤੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਆਮ ਆਦਮੀ ਪਾਰਟੀ ਦੇ ਸਰਪ੍ਰਸਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਚੇਚੇ ਤੌਰ 'ਤੇ ਦਿੱਲੀ ਤੋਂ ਪੰਜਾਬ ਪਹੁੰਚ ਰਹੇ ਹਨ।

ਅਰਵਿੰਦ ਕੇਜਰੀਵਾਲ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ , ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ

ਹਾਲ ਹੀ ਦੌਰਾਨ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੇ ਜਾਣ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਸੀ ਕਿ

ਅਰਵਿੰਦ ਕੇਜਰੀਵਾਲ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ , ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ

ਉਹ ਨੌਕਰੀਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨਣ ਤਾਂ ਕਿ ਉਹ ਧਰਨੇ ਚੁੱਕ ਲੈਣ। ਪਾਣੀ ਦੀਆਂ ਟੈਂਕੀਆਂ ਤੋਂ ਉਤਰ ਕੇ ਖ਼ੁਸ਼ੀ-ਖ਼ੁਸ਼ੀ ਵਾਪਸ ਆਪਣੇ-ਆਪਣੇ ਘਰਾਂ ਨੂੰ ਜਾਣ, ਅਧਿਆਪਕਾਂ ਨੂੰ ਤਰਸ ਰਹੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਪੜਾਉਣ।

ਅਰਵਿੰਦ ਕੇਜਰੀਵਾਲ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ 'ਤੇ , ਅਧਿਆਪਕਾਂ ਦੇ ਧਰਨੇ 'ਚ ਹੋਣਗੇ ਸ਼ਾਮਲ

ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਉਹ (ਕੇਜਰੀਵਾਲ) ਖ਼ੁਦ ਆ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਮਜਬੂਰ ਹੋਣਗੇ।

-PTCNews

Related Post