Aryan Khan Case: ਆਰੀਅਨ ਖਾਨ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

By  Riya Bawa October 28th 2021 04:57 PM -- Updated: October 28th 2021 05:12 PM

Aryan Khan Case: ਮੁੰਬਈ ਡਰੱਗਜ਼ ਮਾਮਲੇ 'ਚ ਆਰੀਅਨ ਖਾਨ ਨੂੰ ਆਖਿਰਕਾਰ ਵੱਡੀ ਰਾਹਤ ਮਿਲੀ ਹੈ। ਬੰਬੇ ਹਾਈ ਕੋਰਟ ਨੇ ਆਰੀਅਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਅੱਜ ਉਹ ਘਰ ਨਹੀਂ ਜਾਣਗੇ। ਅੱਜ ਰਾਤ ਉਨ੍ਹਾਂ ਨੂੰ ਜੇਲ 'ਚ ਹੀ ਰਹਿਣਾ ਪਏਗਾ।

ਇਸਦੇ ਨਾਲ ਹੀ ਅਰਬਾਜ਼ ਮਰਚੈਂਟ ਅਤੇ ਮੁਨਮੁਮ ਧਮੇਚਾ ਨੂੰ ਵੀ ਜ਼ਮਾਨਤ ਦਿੱਤੀ ਗਈ ਹੈ। ਜਸਟਿਸ ਨਿਤਿਨ ਸਾਂਬਰੇ ਦੀ ਅਦਾਲਤ ਨੇ ਤਿੰਨ ਦਿਨਾਂ ਦੀ ਲਗਾਤਾਰ ਸੁਣਵਾਈ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਤੋਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਚੱਲ ਰਹੀ ਸੀ। ਤਿੰਨਾਂ ਨੂੰ ਐਨਸੀਬੀ ਨੇ ਇਕੱਠੇ ਗ੍ਰਿਫ਼ਤਾਰ ਕੀਤਾ ਸੀ।

ਦੱਸ ਦੇਈਏ ਕਿ ਆਰੀਅਨ ਖਾਨ, ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਨੂੰ NCB ਟੀਮ ਨੇ 2 ਅਕਤੂਬਰ ਨੂੰ ਕਰੂਜ਼ ਤੋਂ ਹਿਰਾਸਤ ਵਿੱਚ ਲਿਆ ਸੀ। ਐਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਦੀ ਅਗਵਾਈ ਵਾਲੀ ਟੀਮ ਨੇ ਕਰੂਜ਼ ’ਤੇ ਛਾਪਾ ਮਾਰ ਕੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਸਨ। ਇਸ ਦੋਸ਼ 'ਚ ਇਨ੍ਹਾਂ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਅਤੇ ਬਾਅਦ 'ਚ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਐਨਸੀਬੀ ਨੇ ਇਸ ਮਾਮਲੇ ਵਿੱਚ 20 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਨੂੰ ਜ਼ਮਾਨਤ ਮਿਲ ਚੁੱਕੀ ਹੈ।

Shah Rukh Khan's son Aryan Khan, 7 others arrested in Mumbai drugs bust case

ਮਹੱਤਵਪੂਰਨ ਗੱਲ ਇਹ ਹੈ ਕਿ, ਆਰੀਅਨ ਖਾਨ, ਅਰਬਾਜ਼ ਮਰਚੈਂਟ ਅਤੇ ਮੁਨਮੁਨ ਧਮੇਚਾ ਨੇ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਲਈ ਵਿਸ਼ੇਸ਼ ਅਦਾਲਤ ਵੱਲੋਂ ਉਨ੍ਹਾਂ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰਨ ਤੋਂ ਬਾਅਦ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਸੀ।

-PTC News

Related Post