20 ਹਜ਼ਾਰ ਦੀ ਰਿਸ਼ਵਤ ਲੈਂਦਿਆਂ ASI ਚੜ੍ਹਿਆ ਵਿਜੀਲੈਂਸ ਵਿਭਾਗ ਦੇ ਅੜਿੱਕੇ

By  Jashan A February 5th 2020 06:26 PM

ਬਰਨਾਲਾ: ਬਰਨਾਲਾ ਵਿਜੀਲੈਂਸ ਵਿਭਾਗ ਦੀ ਟੀਮ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਏ.ਐੱਸ.ਆਈ ਨੂੰ ਰੰਗੇ ਹੱਥੀਂ ਕਾਬੂ ਕੀਤਾ।

vigilance bureau ਵਿਜੀਲੈਂਸ ਵਿਭਾਗ ਦੇ ਡੀ.ਐੱਸ.ਪੀ. ਮਨਜੀਤ ਸਿੰਘ ਮੁਤਾਬਕ ਰਾਜਵਿੰਦਰ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਜਸਵਿੰਦਰ ਕੌਰ ਸਣੇ ਕੁਲਵਿੰਦਰ ਸਿੰਘ ਦੇ ਖਿਲਾਫ ਥਾਣਾ ਸਿਟੀ ’ਚ ਮਾਮਲਾ ਦਰਜ ਹੋਇਆ ਸੀ।

ਹੋਰ ਪੜ੍ਹੋ: ਰੈਨਬੈਕਸੀ ਦੇ ਸਾਬਕਾ ਪ੍ਰਮੋਟਰ ਸ਼ਵਿੰਦਰ ਸਿੰਘ ਗ੍ਰਿਫਤਾਰ, ਕਰੋੜਾਂ ਰੁਪਏ ਦੀ ਧੋਖਾਧੜੀ ਦਾ ਲੱਗਿਆ ਇਲਜ਼ਾਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਚਡੀਗੜ੍ਹ ਤੋਂ ਉਹ ਜ਼ਮਾਨਤ ’ਤੇ ਰਿਹਾ ਹੋ ਗਏ ਸਨ। ਉਨ੍ਹਾਂ ਦੇ ਮਾਮਲੇ ਦੀ ਜਾਂਚ ਏ.ਐੱਸ.ਆਈ. ਸੁਰਿੰਦਰ ਪਾਲ ਸਿੰਘ ਥਾਣਾ ਸਿਟੀ-2 ਵਲੋਂ ਕੀਤੀ ਜਾ ਰਹੀ ਸੀ, ਜਿਸ ਨੇ ਉਨ੍ਹਾਂ ਦੀ ਮਦਦ ਕਰਨ ਲਈ ਗੱਲ ਕਹੀ।

ਏ.ਐੱਸ. ਆਈ ਨੇ ਉਹਨਾਂ ਪਾਸੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੌਦਾ 50 ਹਜ਼ਾਰ ਰੁਪਏ ’ਚ ਤੈਅ ਹੋ ਗਿਆ। ਉਸ ਨੇ ਪਹਿਲੀ ਕਿਸ਼ਤ ਦੇ 2 ਹਜ਼ਾਰ ਰੁਪਏ ਪਹਿਲਾ ਲੈ ਲਏ ਸਨ ਅਤੇ ਦੂਜੀ ਕਿਸ਼ਤ ਦੇ 20 ਹਜ਼ਾਰ ਰੁਪਏ ਲੈਣੇ ਸਨ। ਸ਼ਿਕਾਇਤ ਦੇ ਆਧਾਰ ’ਤੇ ਉਨ੍ਹਾਂ ਕਾਰਵਾਈ ਕਰਦੇ ਹੋਏ ਏ.ਐੱਸ.ਆਈ ਨੂੰ ਰਿਸ਼ਵਤ ਲੈਣ ਦੇ ਦੋਸ਼ ’ਚ ਕਾਬੂ ਕਰ ਲਿਆ।

-PTC News

Related Post