Tue, Dec 23, 2025
Whatsapp

ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਦੀ ਹਾਰਟ ਅਟੈਕ ਨਾਲ ਹੋਈ ਮੌਤ

Punjab News: ਪੰਜਾਬ ਪੁਲਿਸ ਦੇ ਏਐਸਆਈ ਦੀ ਡਿਊਟੀ ਦੌਰਾਨ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ।

Reported by:  PTC News Desk  Edited by:  Amritpal Singh -- June 07th 2024 07:23 PM
ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਦੀ ਹਾਰਟ ਅਟੈਕ ਨਾਲ ਹੋਈ ਮੌਤ

ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ASI ਦੀ ਹਾਰਟ ਅਟੈਕ ਨਾਲ ਹੋਈ ਮੌਤ

Punjab News: ਪੰਜਾਬ ਪੁਲਿਸ ਦੇ ਏਐਸਆਈ ਦੀ ਡਿਊਟੀ ਦੌਰਾਨ ਅਚਾਨਕ ਹਾਰਟ ਅਟੈਕ ਆਉਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਮੇਰਾ ਭਰਾ ਏਐਸਆਈ ਸਤਪਾਲ ਸ਼ਰਮਾ ਜੋ ਕਿ ਗੁਰਦਾਸਪੁਰ ਵਿਖੇ ਐਸਐਸਪੀ ਦਫਤਰ ਵਿਖੇ ਫਿੰਗਰ ਪ੍ਰਿੰਟ ਬਰਾਂਚ ਵਿਖੇ ਤਾਇਨਾਤ ਸੀ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਸਵੇਰੇ ਘਰੋਂ ਗੁਰਦਾਸਪੁਰ ਆਪਣੇ ਦਫਤਰ ਵਿਖੇ ਗਿਆ ਸੀ।

ਦੁਪਹਿਰ ਵੇਲੇ ਸਾਨੂੰ ਦਫਤਰ ਤੋਂ ਮੁਲਾਜ਼ਮਾਂ ਦਾ ਫੋਨ ਆਇਆ ਕਿ ਸਤਪਾਲ ਸ਼ਰਮਾ ਨੂੰ ਅਚਾਨਕ ਡਿਊਟੀ ਦੌਰਾਨ ਹਾਰਟ ਅਟੈਕ ਆਉਣ ਕਾਰਨ ਬੇਹੋਸ਼ ਹੋ ਗਿਆ ਹੈ, ਜਿਸ ਨੂੰ ਤੁਰੰਤ ਮੁਲਾਜ਼ਮਾਂ ਵੱਲੋਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਉਸ ਦਾ ਅੱਜ ਪੋਸਟਮਾਰਟਮ ਹੋਣ ਉਪਰੰਤ ਉਸਦੇ ਜੱਦੀ ਪਿੰਡ ਧੂਤ ਵਿਖੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦੇ ਕੇ ਸਰਕਾਰੀ ਸਨਮਾਨਾਂ ਨਾਲ ਆਤਮਿਕ ਸੰਸਕਾਰ ਕਰ ਦਿੱਤਾ ਗਿਆ ਹੈ। ਅਚਾਨਕ ਮੌਤ ਹੋਣ ਕਾਰਨ ਪੂਰੇ ਇਲਾਕੇ ਅੰਦਰ ਸੋਗ ਵਾਲੀ ਲਹਿਰ ਪਾਈ ਜਾ ਰਹੀ ਹੈ।



- PTC NEWS

Top News view more...

Latest News view more...

PTC NETWORK
PTC NETWORK