ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ , ਏਸ਼ੀਆ ਬੁੱਕ ਆਫ ਰਿਕਾਰਡਜ਼ 'ਚ ਨਾਮ ਹੋਇਆ ਦਰਜ

By  Shanker Badra August 10th 2019 02:00 PM

ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ , ਏਸ਼ੀਆ ਬੁੱਕ ਆਫ ਰਿਕਾਰਡਜ਼ 'ਚ ਨਾਮ ਹੋਇਆ ਦਰਜ:ਸ੍ਰੀ ਅਨੰਦਪੁਰ ਸਾਹਿਬ : ਅਕਾਲੀ -ਭਾਜਪਾ ਸਰਕਾਰ ਵੱਲੋਂ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਵਿਰਾਸਤ-ਏ-ਖਾਲਸਾ ਦੁਨੀਆਂ ਦਾ ਵਿਲੱਖਣ ਮਿਊਜ਼ੀਅਮ ਬਣ ਚੁੱਕਿਆ ਹੈ।ਵਿਰਾਸਤ-ਏ-ਖਾਲਸਾ ਹੁਣ ਭਾਰਤ ਤੋਂ ਬਾਅਦ ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣ ਗਿਆ ਹੈ ਤੇ ਇਸਦਾ ਨਾਮ 'ਏਸ਼ੀਆ ਬੁੱਕ ਆਫ ਰਿਕਾਰਡਜ਼' 'ਚ ਦਰਜ ਹੋਇਆ ਹੈ।

Asia highest To be seen museum Virasat-E-Khalsa , Named in Asia Book of Records
ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ , ਏਸ਼ੀਆ ਬੁੱਕ ਆਫ ਰਿਕਾਰਡਜ਼ 'ਚ ਨਾਮ ਹੋਇਆ ਦਰਜ

ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ। ਕੈਬਨਿਟ ਮੰਤਰੀ ਚੰਨੀ ਨੇ ਦੱਸਿਆ ਕਿ ਏਸ਼ੀਆ ਬੁੱਕ ਆਫ ਰਿਕਰਾਡਜ਼ ਵੱਲੋਂ ਇਸਦੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਸਮੁੱਚੇ ਏਸ਼ੀਆ ਵਿੱਚ ਵਿਰਾਸਤ-ਏ-ਖਾਲਸਾ ਹੁਣ ਤੱਕ ਦਾ ਇਕਲੌਤਾ ਮਿਊਜ਼ੀਅਮ ਹੈ, ਜਿੱਥੇ ਇੱਕ ਦਿਨ ਵਿੱਚ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਦਰਜ ਕੀਤੀ ਗਈ ਹੈ।

Asia highest To be seen museum Virasat-E-Khalsa , Named in Asia Book of Records
ਏਸ਼ੀਆ 'ਚ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਮਿਊਜ਼ੀਅਮ ਬਣਿਆ ਵਿਰਾਸਤ-ਏ-ਖਾਲਸਾ , ਏਸ਼ੀਆ ਬੁੱਕ ਆਫ ਰਿਕਾਰਡਜ਼ 'ਚ ਨਾਮ ਹੋਇਆ ਦਰਜ

ਦੱਸਣਯੋਗ ਹੈ ਕਿ ਵਿਰਾਸਤ-ਏ-ਖਾਲਸਾ ਵਿਖੇ 20 ਮਾਰਚ 2019 ਨੂੰ 20569 ਸੈਲਾਨੀਆਂ ਨੇ ਦਰਸ਼ਨ ਕੀਤੇ ਸਨ। ਦਰਅਸਲ 'ਚ ਇਹ ਵਿਰਾਸਤ-ਏ-ਖਾਲਸਾ ਵੱਲੋਂ ਬਣਾਇਆ ਗਿਆ ਇਹ ਤੀਸਰਾ ਰਿਕਾਰਡ ਹੈ।

-PTCNews

Related Post