ਏਸ਼ੀਅਨ ਖੇਡਾਂ 'ਚ ਸੋਨ ਤਗ਼ਮਾ ਜਿੱਤਣ ਵਾਲੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

By  Shanker Badra December 27th 2018 05:31 PM -- Updated: December 27th 2018 06:24 PM

ਏਸ਼ੀਅਨ ਖੇਡਾਂ 'ਚ ਸੋਨ ਤਗ਼ਮਾ ਜਿੱਤਣ ਵਾਲੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ:ਅੰਮ੍ਰਿਤਸਰ : ਏਸ਼ੀਅਨ ਕਾਮਨਵੈਲਥ ਖੇਡਾਂ 'ਚ ਭਾਰਤ ਲਈ ਸੋਨੇ ਦਾ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਅਤੇ ਹੋਰ ਨੈਸ਼ਨਲ ਚੈਂਪੀਅਨ ਖਿਡਾਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।

asian-games-gold-medal-winners-players-sri-harmandir-sahib-reached ਏਸ਼ੀਅਨ ਖੇਡਾਂ 'ਚ ਸੋਨ ਤਗ਼ਮਾ ਜਿੱਤਣ ਵਾਲੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਇਨ੍ਹਾਂ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਪਾਠ ਵੀ ਸੁਣਿਆ ਹੈ।ਇਸ ਮੌਕੇ ਤੇ ਖਿਡਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਫ਼ੀ ਖੁਸ਼ੀ ਮਿਲੀ ਹੈ।

asian-games-gold-medal-winners-players-sri-harmandir-sahib-reached ਏਸ਼ੀਅਨ ਖੇਡਾਂ 'ਚ ਸੋਨ ਤਗ਼ਮਾ ਜਿੱਤਣ ਵਾਲੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਇਸ ਦੌਰਾਨ ਨੀਰਜ ਚੋਪੜਾ ਨੇ ਕਿਹਾ ਕਿ ਉਹ ਇੱਥੇ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਏ ਹਨ।ਉਨ੍ਹਾਂ ਕਿਹਾ ਕਿ ਉਹ ਆਉਂਦੀਆਂ ਉਲੰਪਿਕ ਗੇਮਾਂ ਲਈ ਜੰਮ ਕੇ ਤਿਆਰੀ ਕਰ ਰਹੇ ਹਨ।ਦੂਜੇ ਪਾਸੇ ਖਿਡਾਰੀਆਂ ਦਾ ਕਹਿਣਾ ਹੈ ਕਿ ਉਹ ਅਗਲੇ ਸਾਲਾਂ ਵਿੱਚ ਆਉਣ ਵਾਲੀਆਂ ਗੇਮਾਂ ਦੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੇ ਹਨ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਵਧੀਆ ਪ੍ਰਦਰਸ਼ਨ ਕਰ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

asian-games-gold-medal-winners-players-sri-harmandir-sahib-reached ਏਸ਼ੀਅਨ ਖੇਡਾਂ 'ਚ ਸੋਨ ਤਗ਼ਮਾ ਜਿੱਤਣ ਵਾਲੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਇਨ੍ਹਾਂ ਖਿਡਾਰੀਆਂ ਦੇ ਵਿੱਚ ਅਭਿਸ਼ੇਕ ਸਿੰਘ, ਨੀਰਜ ਚੋਪੜਾ, ਸ਼ਿਵਪਾਲ ਸ਼੍ਰਮਿਲਾ, ਵਿਪਨ ਕਸਾਨਾ, ਅਨੂ ਰਾਣੀ ਤੇ ਅਭਿਸ਼ੇਕ ਡਾਲਾ ਮੌਜੂਦ ਸਨ।

-PTCNews

Related Post