Assam Flood: ਆਸਾਮ ਪੀੜਤਾਂ ਦੀ ਮਦਦ ਲਈ ਅੱਗੇ ਆਏ ਆਮਿਰ ਖਾਨ, ਦਾਨ ਕੀਤੇ 25 ਲੱਖ ਰੁਪਏ

By  Riya Bawa June 29th 2022 05:07 PM

Assam Floods:  ਅਸਾਮ ਸੂਬੇ ਵਿਚ ਇਨ੍ਹੀਂ ਦਿਨੀਂ ਹੜ੍ਹਾਂ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਿਹਾ ਹੈ। ਇਸ ਤਬਾਹੀ ਕਾਰਨ ਲੱਖਾਂ ਲੋਕ ਬੇਘਰ ਹੋ ਗਏ ਹਨ। ਜਿੱਥੇ ਕੁਝ ਲੋਕ ਆਸਾਮ ਵਿੱਚ ਹੋਈ ਤਬਾਹੀ 'ਤੇ ਦੁੱਖ ਪ੍ਰਗਟ ਕਰ ਰਹੇ ਹਨ, ਉੱਥੇ ਕੁਝ ਚੋਣਵੇਂ ਲੋਕ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ। ਇਸ ਦੌਰਾਨ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਵੀ ਅੱਗੇ ਆਈਏ ਹਨ ਅਤੇ ਆਸਾਮ ਪੀੜਤਾਂ ਦੀ ਮਦਦ ਲਈ ਵੱਡੀ ਰਕਮ ਦਾਨ ਕੀਤੀ ਹੈ। ਸੀਐਮ ਹਿਮਾਂਤਾ ਨੇ ਇਹ ਜਾਣਕਾਰੀ ਦਿੱਤੀ ਹੈ। assam floods ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਟਵੀਟ ਕਰਕੇ ਆਮਿਰ ਖਾਨ ਦੀ ਮਦਦ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਟਵੀਟ ਵਿੱਚ ਹਿਮਾਂਤਾ ਨੇ ਲਿਖਿਆ, "ਮਸ਼ਹੂਰ ਬਾਲੀਵੁੱਡ ਅਭਿਨੇਤਾ ਆਮਿਰ ਖਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 25 ਲੱਖ ਰੁਪਏ ਦਾ ਯੋਗਦਾਨ ਦੇ ਕੇ ਸਾਡੇ ਰਾਜ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਹੈ। ਉਨ੍ਹਾਂ ਦੀ ਚਿੰਤਾ ਅਤੇ ਉਦਾਰਤਾ ਲਈ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਹ ਵੀ ਪੜ੍ਹੋ: HPBOSE 10th Result 2022: ਹਿਮਾਚਲ ਪ੍ਰਦੇਸ਼ ਬੋਰਡ ਨੇ 10ਵੀਂ ਦੇ ਨਤੀਜੇ ਕੀਤੇ ਜਾਰੀ, 87.5% ਵਿਦਿਆਰਥੀ ਹੋਏ ਪਾਸ ਅਸਾਮ 'ਚ ਲਗਾਤਾਰ ਬਾਰਿਸ਼ ਕਾਰਨ ਹੜ੍ਹਾਂ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਕਰੀਬ 42,28,157 ਲੱਖ ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਹੜ੍ਹ ਕਾਰਨ ਹੁਣ ਤੱਕ 71 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਪਿਛਲੇ 24 ਘੰਟਿਆਂ 'ਚ ਹੜ੍ਹ 'ਚ 9 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 5,137 ਪਿੰਡ ਹੜ੍ਹ ਦੀ ਲਪੇਟ 'ਚ ਆ ਗਏ ਹਨ। 24 dead in Assam floods so far ਭਾਰਤੀ ਫੌਜ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF), ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF), ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ (F&ES), ਅਸਾਮ ਪੁਲਿਸ ਤੋਂ ਇਲਾਵਾ ਵਾਲੰਟੀਅਰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰ ਰਹੇ ਹਨ। -PTC News

Related Post