ਇਰਾਕ ਦੇ ਇਕ ਹਸਪਤਾਲ ਦੇ ਕੋਰੋਨਾ ਵਾਰਡ 'ਚ ਅੱਗ ਲੱਗਣ ਨਾਲ ਘੱਟੋ -ਘੱਟ 50 ਲੋਕਾਂ ਦੀ ਮੌਤ

By  Shanker Badra July 13th 2021 09:28 AM

ਬਗਦਾਦ : ਦੱਖਣੀ ਇਰਾਕ ਦੇ ਦੀ ਕਾਰ ਸੂਬੇ ਵਿਚ ਅਲ ਹੁਸੈਨ ਟੀਚਿੰਗ ਹਸਪਤਾਲ ਦੇ ਕੋਰੋਨਾ ਵਾਇਰਸ ਵਾਰਡ ਵਿਚ ਅੱਗ ਲੱਗਣ ਕਾਰਨ ਘੱਟੋ -ਘੱਟ 50 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ ਹਨ। ਇਰਾਕ ਦੇ ਮੈਡੀਕਲ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਇਰਾਕ ਦੇ ਇਕ ਹਸਪਤਾਲ ਦੇ ਕੋਰੋਨਾ ਵਾਰਡ 'ਚ ਅੱਗ ਲੱਗਣ ਨਾਲ ਘੱਟੋ -ਘੱਟ 50 ਲੋਕਾਂ ਦੀ ਮੌਤ

ਅਧਿਕਾਰੀਆਂ ਨੇ ਦੱਸਿਆ ਕਿ ਨਸੀਰੀਆ ਸ਼ਹਿਰ ਦੇ ਇਸ ਹਸਪਤਾਲ ਵਿੱਚ ਘੱਟੋ -ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹੋਰਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮਰਨ ਵਾਲੇ ਲੋਕ ਬੁਰੀ ਤਰ੍ਹਾਂ ਸੜ ਗਏ। ਉਨ੍ਹਾਂ ਕਿਹਾ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਸੀ।

ਇਰਾਕ ਦੇ ਇਕ ਹਸਪਤਾਲ ਦੇ ਕੋਰੋਨਾ ਵਾਰਡ 'ਚ ਅੱਗ ਲੱਗਣ ਨਾਲ ਘੱਟੋ -ਘੱਟ 50 ਲੋਕਾਂ ਦੀ ਮੌਤ

ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਅੱਗ ਇਕ ਆਕਸੀਜਨ ਸਿਲੰਡਰ ਫਟਣ ਕਾਰਨ ਲੱਗੀ ਸੀ। ਸਿਹਤ ਮੰਤਰਾਲੇ ਨੇ ਅੱਗ ਲੱਗਣ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਹੈ। ਦੋ ਮੈਡੀਕਲ ਅਧਿਕਾਰੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਇਹ ਵਾਰਡ ਤਿੰਨ ਮਹੀਨੇ ਪਹਿਲਾਂ ਖੋਲ੍ਹਿਆ ਗਿਆ ਸੀ ਅਤੇ ਇਸ ਵਿੱਚ 70 ਬੈੱਡ ਸਨ।

ਇਰਾਕ ਦੇ ਇਕ ਹਸਪਤਾਲ ਦੇ ਕੋਰੋਨਾ ਵਾਰਡ 'ਚ ਅੱਗ ਲੱਗਣ ਨਾਲ ਘੱਟੋ -ਘੱਟ 50 ਲੋਕਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ

ਕਾਰ ਦੇ ਸਿਹਤ ਵਿਭਾਗ ਦੇ ਬੁਲਾਰੇ ਅੰਮਰ ਅਲ ਜਮੀਲੀ ਨੇ ਦੱਸਿਆ ਕਿ ਅੱਗ ਲੱਗਣ ਵੇਲੇ ਘੱਟੋ- ਘੱਟ 63 ਮਰੀਜ਼ ਵਾਰਡ ਦੇ ਅੰਦਰ ਸਨ। ਇਸ ਸਾਲ ਇਰਾਕੀ ਹਸਪਤਾਲ ਵਿੱਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਅਪਰੈਲ ਵਿਚ ਬਗਦਾਦ ਦੇ ਇਕ ਹਸਪਤਾਲ ਵਿਚ ਆਕਸੀਜਨ ਦਾ ਟੈਂਕ ਫਟਣ ਕਾਰਨ ਘੱਟੋ ਘੱਟ 82 ਵਿਅਕਤੀਆਂ ਦੀ ਮੌਤ ਹੋ ਗਈ ਸੀ।

-PTCNews

Related Post