ਕੈਮਰੂਨ 'ਚ ਅਫਰੀਕੀ ਕੱਪ ਫੁੱਟਬਾਲ ਮੈਚ ਦੌਰਾਨ ਮਚੀ ਭਗਦੜ, 6 ਲੋਕਾਂ ਦੀ ਹੋਈ ਮੌਤ

By  Riya Bawa January 25th 2022 11:36 AM

African Cup Football Match: ਕੈਮਰੂਨ 'ਚ ਅਫਰੀਕੀ ਕੱਪ ਫੁੱਟਬਾਲ ਟੂਰਨਾਮੈਂਟ ਦੇ ਇਕ ਮੈਚ ਦੌਰਾਨ ਸਟੇਡੀਅਮ ਦੇ ਬਾਹਰ ਸੋਮਵਾਰ ਨੂੰ ਭਗਦੜ ਮਚਣ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਇਕ ਸਥਾਨਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਨੇ ਮੱਧ ਅਫ਼ਰੀਕੀ ਦੇਸ਼ ਦੀ ਮਹਾਂਦੀਪ ਦੇ ਸਭ ਤੋਂ ਵੱਡੇ ਖੇਡ ਸਮਾਗਮ ਦੀ ਮੇਜ਼ਬਾਨੀ ਕਰਨ ਦੀ ਸਮਰੱਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ: Wardha Accident: ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੇ ਬੇਟੇ ਸਮੇਤ 7 ਵਿਦਿਆਰਥੀਆਂ ਦੀ ਹੋਈ ਮੌਤ

ਕੈਮਰੂਨ ਦੇ ਕੇਂਦਰੀ ਖੇਤਰ ਦੇ ਗਵਰਨਰ, ਨਾਸੇਰੀ ਪਾਲ ਬੀਆ ਨੇ ਕਿਹਾ ਕਿ ਹੋਰ ਲੋਕਾਂ ਦੇ ਮਰਨ ਦੀ ਉਮੀਦ ਹੈ। ਉਨ੍ਹਾਂ ਕਿਹਾ, ''ਅਸੀਂ ਹੁਣ ਤੱਕ ਕੁੱਲ ਮੌਤਾਂ ਦੀ ਗਿਣਤੀ ਦੱਸਣ ਦੀ ਸਥਿਤੀ 'ਚ ਨਹੀਂ ਹਾਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਭਗਦੜ ਮੱਚ ਗਈ ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਮੈਚ ਦੇਖਣ ਲਈ ਯੌਂਡੇ ਦੇ ਓਲੇਮਬੇ ਸਟੇਡੀਅਮ ਦੇ ਬਾਹਰ ਇਕੱਠੇ ਹੋਏ ਸਨ।

ਮੈਸਾਸੀ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਘੱਟੋ-ਘੱਟ 40 ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਹਸਪਤਾਲ ਵਿੱਚ ਇਨ੍ਹਾਂ ਸਾਰਿਆਂ ਦਾ ਇਲਾਜ ਕਰਨ ਦੀ ਸਮਰੱਥਾ ਨਹੀਂ ਹੈ। ਨਰਸ ਓਲਿੰਗਾ ਪ੍ਰੂਡੈਂਸ ਨੇ ਕਿਹਾ ਕਿ ਗੰਭੀਰ ਜ਼ਖਮੀਆਂ ਨੂੰ ਵਿਸ਼ੇਸ਼ ਹਸਪਤਾਲ ਭੇਜਣਾ ਹੋਵੇਗਾ। ਗਵਾਹਾਂ ਨੇ ਦੱਸਿਆ ਕਿ ਭਗਦੜ ਵਿੱਚ ਕਈ ਬੱਚੇ ਦੱਬ ਗਏ। ਉਨ੍ਹਾਂ ਕਿਹਾ ਕਿ ਸਟੇਡੀਅਮ ਦੇ ਪ੍ਰਬੰਧਕਾਂ ਨੇ ਗੇਟ ਬੰਦ ਕਰਕੇ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਤਾਂ ਭਗਦੜ ਮੱਚ ਗਈ।

ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ:

-PTC News

Related Post