Wed, Jul 30, 2025
Whatsapp

ਚੋਣ ਪ੍ਰਚਾਰ ਖਤਮ ਹੋਣ ਤੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਦਾਰਾਂ ਅਤੇ ਸਮੱਰਥਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ

ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਚੋਣਾਂ -2024 ਮਿਤੀ 15-10-2024 ਹੋਣੀਆਂ ਨਿਯਤ ਹੋਈਆਂ ਹਨ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਲੜ ਰਹੇ ਉਮੀਦਵਾਰਾਂ ਦੇ ਸਮੱਰਥਕ ਅਤੇ ਰਿਸ਼ਤੇਦਾਰਾਂ ਨੂੰ ਚੋਣ ਪ੍ਰਚਾਰ/ਮੁਹਿੰਮ ਖਤਮ ਹੋਣ ਤੇ ਆਪਣੇ ਉਮੀਦਵਾਰ ਦਾ ਹਲਕਾ ਛੱਡਣ ਲਈ ਕਿਹਾ ਹੈ।

Reported by:  PTC News Desk  Edited by:  Amritpal Singh -- October 11th 2024 05:55 PM
ਚੋਣ ਪ੍ਰਚਾਰ ਖਤਮ ਹੋਣ ਤੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਦਾਰਾਂ ਅਤੇ ਸਮੱਰਥਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ

ਚੋਣ ਪ੍ਰਚਾਰ ਖਤਮ ਹੋਣ ਤੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਦਾਰਾਂ ਅਤੇ ਸਮੱਰਥਕਾਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ ਜਾਰੀ

ਆਸ਼ਿਕਾ ਜੈਨ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਬੀ.ਐਨ.ਐਨ.ਐਸ ਦੀ ਧਾਰਾ 163 ਅਧੀਨ ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਗ੍ਰਾਮ ਪੰਚਾਇਤਾਂ ਚੋਣਾਂ-2024 ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀਆਂ, ਰਿਸ਼ੇਤਾਦਾਰਾਂ ਅਤੇ ਸਮੱਰਥਕਾਂ (ਜੇਕਰ ਉਹ ਇਸ ਜ਼ਿਲ੍ਹੇ ਦੇ ਵੋਟਰ ਨਹੀਂ ਹਨ) ਲਈ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਬਾਹਰ ਚਲੇ ਜਾਣ ਦੇ ਹੁਕਮ ਜਾਰੀ ਕੀਤੇ ਹਨ।


ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਚੋਣਾਂ -2024 ਮਿਤੀ 15-10-2024 ਹੋਣੀਆਂ ਨਿਯਤ ਹੋਈਆਂ ਹਨ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਲੜ ਰਹੇ ਉਮੀਦਵਾਰਾਂ ਦੇ ਸਮੱਰਥਕ ਅਤੇ ਰਿਸ਼ਤੇਦਾਰਾਂ ਨੂੰ ਚੋਣ ਪ੍ਰਚਾਰ/ਮੁਹਿੰਮ ਖਤਮ ਹੋਣ ਤੇ ਆਪਣੇ ਉਮੀਦਵਾਰ ਦਾ ਹਲਕਾ ਛੱਡਣ ਲਈ ਕਿਹਾ ਹੈ। ਅਜਿਹੇ ਵਿਅਕਤੀਆਂ ਵੱਲੋਂ ਉਮੀਦਵਾਰਾਂ ਦੇ ਹਲਕਿਆਂ ਵਿੱਚ ਵੋਟਾਂ ਪੈਣ ਸਮੇਂ ਹਾਜ਼ਰ ਰਹਿਣ ਨਾਲ ਅਮਨ ਪੂਰਵਕ ਅਤੇ ਸਹੀ ਤਰੀਕੇ ਨਾਲ ਚੱਲ ਰਹੀ ਵੋਟ ਪ੍ਰਕੀਰਿਆ ਪ੍ਰਭਾਵਿਤ ਹੋ ਸਕਦੀ ਹੈ। ਇਸ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਵਿੱਚੋਂ ਉਮੀਦਵਾਰਾ ਦੇ ਰਿਸ਼ਤੇਦਾਰਾਂ ਅਤੇ ਸਮੱਰਥਕਾਂ ਦਾ ਬਾਹਰ ਜਾਣਾ ਜ਼ਰੂਰੀ ਹੋ ਗਿਆ ਹੈ।

ਇਹ ਹੁਕਮ ਸਿਵਲ ਪ੍ਰਸੋਨਲ, ਆਰਮੀ ਪ੍ਰਸੋਨਲ, ਪੈਰ੍ਹਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ।ਇਹ ਹੁਕਮ ਮਿਤੀ  16.10.2024 ਤੱਕ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ।

ਪੰਜਾਬ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਜ਼ਿਲ੍ਹਾ ਪੁਲਿਸ ਮੁੱਖੀ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਲਿਆਣ ਮੰਡਪ/ਕਮਿਊਨਟੀ ਹਾਲ/ਹੋਟਲ/ਲਾਜ/ਰੈਸਟੋਰੈਂਟਾਂ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣਗੇ ਕਿ ਇਨ੍ਹਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ਼ ਮੁਹੱਈਆ ਕੀਤੀ ਗਈ ਅਤੇ ਬਾਹਰਲੇ ਵਿਅਕਤੀਆਂ, ਜੋ ਇਸ ਹਲਕੇ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਨਾਉਣਗੇ।

- PTC NEWS

Top News view more...

Latest News view more...

PTC NETWORK
PTC NETWORK      
Notification Hub
Icon