ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸ਼ਰਧਾਂਜਲੀ

By  Jashan A August 16th 2019 10:34 AM

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ, ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸ਼ਰਧਾਂਜਲੀ,ਚੰਡੀਗੜ੍ਹ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਟਲ ਬਿਹਾਰੀ ਵਾਜਪਾਈ ਦੀ ਅੱਜ ਪਹਿਲੀ ਬਰਸੀ ਹੈ। ਜਿਸ ਦੌਰਾਨ ਜਿਥੇ ਕਈ ਦਿੱਗਜ ਆਗੂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਹਨ, ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਕੈਪਟਨ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਇੱਕ ਇਨਸਾਨ ਹਮੇਸ਼ਾ ਆਪਣੇ ਚੰਗੇ ਕੰਮਾਂ ਤੇ ਉੱਚੀ ਸੋਚ ਕਰਕੇ ਜਾਣਿਆ ਜਾਂਦਾ ਤੇ ਅਟਲ ਬਿਹਾਰੀ ਵਾਜਪਾਈ ਜੀ ਉਨ੍ਹਾਂ ਲੋਕਾਂ ਵਿੱਚੋਂ ਇੱਕ ਸਨ। ਮੈਨੂੰ ਅੱਜ ਵੀ ਉਨ੍ਹਾਂ ਨਾਲ ਆਪਣੀ ਪਹਿਲੀ ਮੁਲਾਕਾਤ ਯਾਦ ਹੈ ਜਦੋਂ 1970 ਵਿੱਚ ਉਹ 3 ਦਿਨ ਪਟਿਆਲੇ ਰਹੇ ਸਨ ਤੇ ਉਦੋਂ ਮੈਂ ਡਕਾਲਾ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲੜ ਰਿਹਾ ਸੀ ਤੇ ਉਨ੍ਹਾਂ ਨੇ ਮੇਰੇ ਲਈ ਪ੍ਰਚਾਰ ਕੀਤਾ ਸੀ। ਅੱਜ ਉਨ੍ਹਾਂ ਦੀ ਬਰਸੀ ਮੌਕੇ ਅਸੀਂ ਉਨ੍ਹਾਂ ਦੀ ਉੱਚੀ ਸੋਚ ਤੇ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਅੱਗੇ ਸਿਰ ਝੁਕਾਉਂਦੇ ਹਾਂ ਤੇ ਅਟਲ ਜੀ ਹਮੇਸ਼ਾ ਸਾਡੀਆਂ ਯਾਦਾਂ ਸਾਡੇ ਦਿਲਾਂ ਵਿੱਚ ਰਹਿਣਗੇ"।

ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 5.05 ਵਜੇ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਹ 93 ਸਾਲਾਂ ਦੇ ਸਨ।

https://twitter.com/capt_amarinder/status/1162219078523637765?s=20

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਉਹ ਬੀਤੇ ਸਾਲ ਜੂਨ ਮਹੀਨੇ ਤੋਂ ਅਖਿਲ ਭਾਰਤੀ ਮੈਡੀਕਲ ਸਾਇੰਸਜ਼ (ਏਮਜ਼ )ਵਿਚ ਭਰਤੀ ਸਨ। ਉਹ ਗੁਰਦਿਆਂ ਤੇ ਪੇਸ਼ਾਨ ਨਾਲੀ ਵਿਚ ਇਨਫੈਕਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਸਨ।

-PTC News

Related Post