ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਸਿਹਤ ਵਿਗੜੀ , ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ

By  Shanker Badra June 12th 2018 12:11 PM -- Updated: June 12th 2018 12:15 PM

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਸਿਹਤ ਵਿਗੜੀ , ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ:ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਦਿੱਲੀ ਦੇ ਏਮਜ਼ ਵਿਖੇ ਦਾਖਲ ਕਰਵਾਇਆ ਗਿਆ ਹੈ।ਵਾਜਪਾਈ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਉਹਨਾਂ ਦਾ ਘਰ ਵਿਚ ਹੀ ਡਾਕਟਰਾਂ ਵਲੋਂ ਇਲਾਜ ਕੀਤਾ ਜਾ ਰਿਹਾ ਸੀ।  Atal Bihari Vajpayee Health worsening,delhi AIIMS hospital hospital admit ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵਾਜਪਾਈ ਦੀ ਤਬੀਅਤ ਖ਼ਰਾਬ ਹੋਣ ਦੀ ਖ਼ਬਰ ਸੁਣਦਿਆਂ ਹੀ ਹਸਪਤਾਲ ਪਹੁੰਚ ਗਏ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।ਬਾਅਦ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਹਸਪਤਾਲ ਪੁੱਜੇ।ਇਨ੍ਹਾਂ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ,ਕੇਂਦਰੀ ਮੰਤਰੀ ਵਿਜੇ ਗੋਇਲ ਤੇ ਮੁਖ਼ਤਾਰ ਅੱਬਾਸ ਨਕਵੀ ਵੀ ਸਾਬਕਾ ਪ੍ਰਧਾਨ ਮੰਤਰੀ ਦਾ ਹਾਲ ਚਾਲ ਜਾਣਨ ਲਈ ਪਹੁੰਚੇ ਸਨ। Atal Bihari Vajpayee Health worsening,delhi AIIMS hospital hospital admitਵਾਜਪੇਈ ਦਾ ਹਾਲ ਜਾਣਨ ਲਈ ਪਹੁੰਚੇ ਇਨ੍ਹਾਂ ਦਿੱਗਜ ਨੇਤਾਵਾਂ ਕਾਰਨ ਏਮਜ਼ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਜਾਣਕਾਰੀ ਮੁਤਾਬਕ ਡਾਕਟਰ ਸਾਬਕਾ ਪ੍ਰਧਾਨ ਮੰਤਰੀ ਨੂੰ ਅਗਲੇ ਦੋ ਦਿਨ ਤਕ ਏਮਜ਼ ਵਿੱਚ ਰੱਖ ਸਕਦੇ ਹਨ।ਤੁਹਾਨੂੰ ਦੱਸ ਦੇਈਏ ਕਿ ਬੀਤੇ ਸੱਤ ਸਾਲਾਂ ਤੋਂ ਸਮਾਂਬੱਧ ਤਰੀਕੇ ਨਾਲ ਵਾਜਪੇਈ ਦਾ ਚੈਕਅੱਪ ਏਮਜ਼ ਵਿੱਚ ਕੀਤਾ ਜਾ ਰਿਹਾ ਹੈ।Atal Bihari Vajpayee Health worsening,delhi AIIMS hospital hospital admitਸਾਬਕਾ ਪ੍ਰਧਾਨ ਮੰਤਰੀ ਹੁਣ 93 ਸਾਲਾ ਦੇ ਹੋ ਚੁੱਕੇ ਹਨ,ਉਹ ਡਿਮੇਂਸ਼ੀਆ ਯਾਨੀ ਭੁੱਲਣ ਦੀ ਬੀਮਾਰੀ ਨਾਲ ਜੂਝ ਰਹੇ ਹਨ।ਉਹ ਸਾਲ 2009 ਤੋਂ ਵੀਲਚੇਅਰ 'ਤੇ ਹਨ।ਵਾਜਪਾਈ ਦੀ ਸਿਹਤ ਬਾਰੇ ਏਮਜ਼ ਨੇ ਬੁਲੇਟਿਨ ਜਾਰੀ ਕੀਤਾ ਜਿਸ ਵਿਚ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ।ਸੂਤਰਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ।

https://www.facebook.com/ptcnewsonline/videos/1866110403409020/

-PTCNews

Related Post