550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ SGPC ਵੱਲੋਂ ਇਤਿਹਾਸਕ ਗੁਰਦੁਆਰਾ ਸਤਲਾਨੀ ਸਾਹਿਬ ਹੋਸ਼ਿਆਰਨਗਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ)

By  Jashan A June 23rd 2019 02:53 PM

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ SGPC ਵੱਲੋਂ ਇਤਿਹਾਸਕ ਗੁਰਦੁਆਰਾ ਸਤਲਾਨੀ ਸਾਹਿਬ ਹੋਸ਼ਿਆਰਨਗਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ (ਤਸਵੀਰਾਂ),ਅਟਾਰੀ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸਤਲਾਨੀ ਸਾਹਿਬ ਹੋਸ਼ਿਆਰਨਗਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਅਤੇ ਸਕੂਲੀ ਬੱਚਿਆਂ ਦਾ ਗੁਰਮਤਿ ਸਿਖਾਲਾਈ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਕੈਂਪ ਵਿਚ ਅਟਾਰੀ ਦੇ ਵੱਖ ਵੱਖ ਪਿੰਡਾਂ ਦੇ 400 ਦੇ ਕਰੀਬ ਬੱਚਿਆਂ ਨੇ 10 ਦਿਨ ਲਗਾਤਾਰ ਗੁਰਬਾਣੀ ਕੰਠ, ਕੀਰਤਨ ਅਤੇ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਤੇ ਸਿਖਲਾਈ ਦਿੱਤੀ ਗਈ ਤਾਂ ਜੋ ਸਾਡੀਆਂ ਨੌਜਵਾਨ ਪੀੜੀਆਂ ਸਿੱਖ ਇਤਿਹਾਸ ਤੋਂ ਜਾਣੂ ਹੋਣ ਤੇ ਸਿੱਖੀ ਨਾਲ ਜੁੜਨ।

ਕੈਂਪ ਦੇ ਆਖ਼ਰੀ ਦਿਨ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਾਬਕਾ ਮੰਤਰੀ ਪੰਜਾਬ ਗੁਲਜ਼ਾਰ ਸਿੰਘ ਰਣੀਕੇ, ਸ਼੍ਰੋਮਣੀ ਕਮੇਟੀ ਮੈਂਬਰਾਂ ਬਾਬਾ ਨਿਰਮਲ ਸਿੰਘ ਤੇ ਮਗਵਿੰਦਰ ਸਿੰਘ ਖਾਪਰਖੇੜੀ ਤੋਂ ਇਲਾਵਾ ਅਨੇਕਾਂ ਸੰਤ ਮਹਾਪੁਰਸ਼ਾਂ ਤੇ ਪੰਥਕ ਹਸਤੀਆਂ ਅਤੇ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਲਵਾਈ।

ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਲਾਏ ਬੂਟੇ

ਸਮਾਗਮ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਦੇ ਨਾਲ ਨਾਲ ਸਕੂਲੀ ਬੱਚਿਆਂ ਨੇ ਵੀ ਆਪਣੀ ਨੇ ਗੁਰਮਤਿ ਸੰਗੀਤ ਦੀ ਕਲਾ ਦਿਖਾਉਂਦਿਆਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਗਤ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਦੇ ਮੰਤਵ ਨਾਲ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵਲੋਂ ਬੂਟੇ ਲਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ।

ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਨੌਜਵਾਨ ਪੀੜੀ ਨੂੰ ਪਤਿਤਪੁਣੇ ਤੇ ਨਸ਼ਿਆਂ ਦੀ ਦਲਦਲ 'ਚੋਂ ਕੱਢ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਨ ਲਈ ਇਸ ਤਰਾਂ ਦੇ ਕੈੰਪ ਵੱਧ ਤੋਂ ਵੱਧ ਲਾਉਂਣ ਦੀ ਲੋੜ ਹੈ।

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਆਯੋਜਿਤ ਗੁਰਮਤਿ ਸਿਖਲਾਈ ਕੈਂਪ ਵਿਚ 8 ਸਰਹੱਦੀ ਪਿੰਡਾਂ ਦੇ 400 ਦੇ ਕਰੀਬ ਬੱਚਿਆਂ ਨੂੰ 10 ਦਿਨ ਲਗਾਤਾਰ ਸਿੱਖ ਇਤਿਹਾਸ ਤੇ ਮਰਿਆਦਾ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਕਵੀਸ਼ਰੀ ਤੇ ਗੁਰਬਾਣੀ ਕੀਰਤਨ ਦੀ ਸਿਖਲਾਈ ਵੀ ਦਿੱਤੀ ਗਈ।

ਕੈਂਪ 'ਚ ਸ਼ਾਮਿਲ ਹੋਏ ਬੱਚਿਆਂ ਦੇ ਕਵੀਸ਼ਰੀ ਤੇ ਕਵਿਤਾ ਮੁਕਾਬਲੇ ਕਰਵਾਏ ਗਤੇ ਤੇ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਨੇ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੈਂਪ ਦੇ ਆਯੋਜਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।

-PTC News

Related Post