ਭਾਰਤ ਸਰਕਾਰ ਦਾ ਵੱਡਾ ਫੈਸਲਾ, ਅਟਾਰੀ-ਵਾਘਾ ਸਰਹੱਦ 'ਤੇ ਹੁੰਦੀ ਰਿਟ੍ਰੀਟ ਸੇਰੇਮਨੀ ਕੱਲ ਤੋਂ ਹੋਵੇਗੀ ਬੰਦ

By  PTC NEWS March 6th 2020 04:37 PM

ਅਟਾਰੀ: ਕੋਰੋਨਾ ਵਾਇਰਸ ਦੇ ਖਤਰੇ ਨੂੰ ਮੱਦੇਨਜ਼ਰ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਭਾਰਤ ਸਰਕਾਰ ਨੇ ਕਰੋਨਾ ਵਾਇਰਸ ਦੇ ਖਤਰੇ ਸਬੰਧੀ ਅਟਾਰੀ-ਵਾਘਾ ਸਰਹੱਦ 'ਤੇ ਹੁੰਦੀ ਰਿਟ੍ਰੀਟ ਸੇਰੇਮਨੀ ਕੱਲ੍ਹ ਤੋਂ ਬੰਦ ਕਰ ਦਿੱਤੀ ਹੈ। ਜਿਸ ਦੌਰਾਨ ਲੋਕ ਹੁਣ ਬੀ ਐਸ ਐਫ ਦੇ ਜਵਾਨਾਂ ਦੀ ਪਰੇਡ ਨਹੀਂ ਦੇਖ ਸਕਣਗੇ।

ਰਿਟ੍ਰੀਟ ਸੇਰੇਮਨੀ ਕੱਲ ਤੋਂ ਬੰਦ | Atari Wagha Border | Daily Retreat ceremony

ਤੁਹਾਨੂੰ ਦੱਸ ਦੇਈਏ ਕਿ ਕਿ ਦੁਨੀਆ ਭਰ ਤੋਂ ਰੋਜ਼ਾਨਾ 25 ਹਜ਼ਾਰ ਤੋਂ ਵੱਧ ਲੋਕ ਝੰਡਾ ਉਤਾਰਨ ਦੀ ਰਸਮ ਦੇਖਣ ਲਈ ਅਟਾਰੀ ਸਰਹੱਦ 'ਤੇ ਆਉਂਦੇ ਹਨ, ਪਰ ਇਸ ਵਾਇਰਸ ਦੇ ਖਤਰੇ ਕਾਰਨ ਕੱਲ ਤੋਂ ਲੋਕਾਂ ਦਾ ਦਾਖਲਾ ਬੰਦ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਚੀਨ ‘ਚ ਫੈਲੇ ਕੋਰੋਨਾ ਵਾਇਰਸ ਨੇ ਹੁਣ ਭਾਰਤ ‘ਚ ਵੀ ਦਸਤਕ ਦੇ ਦਿੱਤੀ ਹੈ। ਹੁਣ ਤੱਕ ਭਾਰਤ ‘ਚ ਕੋਰੋਨਾ ਵਾਇਰਸ ਦੇ 31 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਰਿਟ੍ਰੀਟ ਸੇਰੇਮਨੀ ਕੱਲ ਤੋਂ ਬੰਦ | Atari Wagha Border | Daily Retreat ceremony

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post