ਆਸਟਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 15 ਮਈ ਤੱਕ ਕੀਤੀਆਂ ਮੁਲਤਵੀ 

By  Shanker Badra April 27th 2021 02:37 PM -- Updated: April 27th 2021 03:01 PM

ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਆਸਟਰੇਲੀਆ ਨੇ ਮੰਗਲਵਾਰ ਨੂੰ ਭਾਰਤ ਤੋਂ ਸਿੱਧੀਆਂ ਉਡਾਣਾਂ 'ਤੇ ਅਸਥਾਈ ਤੌਰ 'ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਵੱਲੋਂ ਮਹਾਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੜ੍ਹੋ ਕਿਨ੍ਹਾਂ ਲੋਕਾਂ ਨੂੰ ਨਹੀਂ ਲਗਵਾਉਣੀ ਚਾਹੀਦੀ ਵੈਕਸੀਨ Covaxin ਅਤੇ Covishield

Australia Bans direct All Passenger Flights From India till May 15 Amid COVID-19 Surge ਆਸਟਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 15 ਮਈ ਤੱਕ ਕੀਤੀਆਂ ਮੁਲਤਵੀ

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਐਲਾਨ ਕੀਤਾ ਹੈ ਕਿ ਭਾਰਤ ਤੋਂ ਆਸਟਰੇਲੀਆ ਦੀਆਂ ਸਾਰੀਆਂ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਚਲਦੇ ਆਸਟਰੇਲੀਆ ਨੇ ਭਾਰਤ ਦੀਆਂ ਸਾਰੀਆਂ ਉਡਾਣਾਂ 15 ਮਈ ਤੱਕ ਮੁਲਤਵੀ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕਈ ਦੇਸ਼ਾਂ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ RT-PCR ਤੇ ਕੁਆਰੰਟੀਨ ਨਿਯਮਾਂ ਨੂੰ ਸਖਤ ਕਰ ਦਿੱਤਾ ਹੈ।

Australia Bans direct All Passenger Flights From India till May 15 Amid COVID-19 Surge ਆਸਟਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 15 ਮਈ ਤੱਕ ਕੀਤੀਆਂ ਮੁਲਤਵੀ

ਦੱਸ ਦੇਈਏ ਕਿ ਬਹੁਤ ਸਾਰੇ ਦੇਸ਼ਾਂ ਨੇ ਭਾਰਤ ਵਿੱਚ ਯਾਤਰਾ ਕਰਨ ਵਾਲੇ ਨਾਗਰਿਕਾਂ ਲਈ ਐਡਵਾਇਜਰੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਥਾਈਲੈਂਡ, ਸਿੰਗਾਪੁਰ, ਬੰਗਲਾਦੇਸ਼ ਤੇ ਬਿ੍ਰਟੇਨ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਭਾਰਤ ਤੋਂ ਹੋਣ ਵਾਲੀ ਯਾਤਰਾ 'ਤੇ ਪਾਬੰਦੀ ਲਗਾਈ ਹੈ।ਹੁਣ ਤੱਕ ਹਾਂਗਕਾਂਗ, ਬ੍ਰਿਟੇਨ, ਦੁਬਈ, ਕੈਨੇਡਾ, ਨਿਊਜ਼ੀਲੈਂਡ ਤੇ ਈਰਾਨ ਨੇ ਪਾਬੰਦੀ ਲਗਾਈ ਹੈ।

Australia Bans direct All Passenger Flights From India till May 15 Amid COVID-19 Surge ਆਸਟਰੇਲੀਆ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ 15 ਮਈ ਤੱਕ ਕੀਤੀਆਂ ਮੁਲਤਵੀ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਕਰਫਿਊ ਤੇ ਲਾਕਡਾਊਨ ਨੂੰ ਲੈ ਕੇ ਵੱਡਾ ਐਲਾਨ

ਇਸ ਦੇ ਇਲਾਵਾ ਗੁਆਂਢੀ ਦੇਸ਼ ਪਾਕਿਸਤਾਨ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਦੋ ਹਫ਼ਤਿਆਂ ਦੀ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ। ਉਸੇ ਸਮੇਂ ਨਿਊਜ਼ੀਲੈਂਡ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਤੇ ਪਾਬੰਦੀ ਲਾਉਣ ਵਾਲੇ ਮੁਢਲੇ ਦੇਸ਼ਾਂ ਵਿੱਚੋਂ ਇੱਕ ਸੀ। ਭਾਰਤ ਤੋਂ ਇਥੇ ਆਉਣ ਵਾਲੇ 23 ਯਾਤਰੀਆਂ ਵਿਚੋਂ 13 ਨੇ ਇਸ ਲਾਗ ਦੀ ਪੁਸ਼ਟੀ ਹੋਣ ਤੋਂ ਬਾਅਦ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਸੀ।

-PTCNews

Related Post