ICC World Cup 2023: ਆਸਟ੍ਰੇਲੀਆ ਨੇ ਨੀਦਰਲੈਂਡ ਨੂੰ 309 ਦੌੜਾਂ ਨਾਲ ਹਰਾਇਆ, ਵਿਸ਼ਵ ਕੱਪ ਦੇ ਇਤਿਹਾਸ ’ਚ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਜਿੱਤ
ICC World Cup 2023: ਵਿਸ਼ਵ ਕੱਪ 2023 ਦੇ 24ਵੇਂ ਮੈਚ ਵਿੱਚ ਆਸਟਰੇਲੀਆ ਨੇ ਨੀਦਰਲੈਂਡ ਨੂੰ 309 ਦੌੜਾਂ ਨਾਲ ਹਰਾਇਆ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਆਸਟਰੇਲੀਆਈ ਕਪਤਾਨ ਪੈਟ ਕਮਿੰਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟਰੇਲੀਆ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ’ਤੇ 399 ਦੌੜਾਂ ਬਣਾਈਆਂ। ਜਵਾਬ 'ਚ ਨੀਦਰਲੈਂਡ ਦੀ ਟੀਮ 21 ਓਵਰਾਂ 'ਚ 90 ਦੌੜਾਂ 'ਤੇ ਸਿਮਟ ਗਈ। ਕੰਗਾਰੂ ਟੀਮ ਨੇ ਵਿਸ਼ਵ ਕੱਪ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਹਾਸਲ ਕੀਤੀ ਹੈ।
ਆਸਟ੍ਰੇਲੀਆ ਨੇ ਵਿਸ਼ਵ ਕੱਪ 'ਚ ਦੌੜਾਂ ਦੇ ਮਾਮਲੇ 'ਚ ਸਭ ਤੋਂ ਵੱਡੀ ਜਿੱਤ ਦਾ ਆਪਣਾ ਹੀ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਨੇ 2015 'ਚ ਪਰਥ 'ਚ ਅਫਗਾਨਿਸਤਾਨ ਖਿਲਾਫ 275 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ। ਇਸ ਦੇ ਨਾਲ ਹੀ ਭਾਰਤ ਦੇ ਕੋਲ ਓਵਰਆਲ ਵਨਡੇ ਵਿੱਚ ਸਭ ਤੋਂ ਵੱਡੀ ਜਿੱਤ ਦਾ ਰਿਕਾਰਡ ਹੈ। ਉਨ੍ਹਾਂ ਨੇ 2023 ਵਿੱਚ ਤਿਰੂਵਨੰਤਪੁਰਮ ਵਿੱਚ ਸ਼੍ਰੀਲੰਕਾ ਵਿਰੁੱਧ 317 ਦੌੜਾਂ ਨਾਲ ਜਿੱਤ ਦਰਜ ਕੀਤੀ ਸੀ।
ਇਹ ਵੀ ਪੜ੍ਹੋ: ਸਾਬਕਾ ਪਾਕਿਸਤਾਨੀ ਕ੍ਰਿਕਟਰ ਵਸੀਮ ਅਕਰਮ ਨੇ ਪਾਕਿ ਖਿਡਾਰੀਆਂ ਦੀ ਫਿੱਟਨੈਸ 'ਤੇ ਜਤਾਈ ਨਾਰਾਜ਼ਗੀ
- PTC NEWS